22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ. ਪੀ. ਜੀ. ਸਿਲੰਡਰ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡੀ. ਸੀ.

Ad Position 21
No active advertisement
ਅਜੀਤ ਡੈਸਕ 12-03-2026
ਐੱਸ. ਏ. ਐੱਸ. ਨਗਰ, 11 ਮਾਰਚ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਵੀਡੀਓ ਕਾਨਫ਼ਰਸਿੰਗ ਜ਼ਰੀਏ ਵਰਤਮਾਨ ਜੀਓ-ਪੌਲੀਟੀਕਲ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ. ਪੀ. ਜੀ. ਸਿਲੰਡਰਾਂ ਦੀ ਸਪਲਾਈ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਸਮੀਖਿਆ ਮੀਟਿੰਗ ਸੱਦੀ ਗਈ | ਮੀਟਿੰਗ 'ਚ ਜ਼ਿਲ੍ਹੇ ਦੇ ਪੈਟਰੋਲ ਅਤੇ ਡੀਜ਼ਲ ਡੀਲਰਾਂ, ਡੀਲਰ ਐਸੋਸੀਏਸ਼ਨਾਂ, ਐਲ. ਪੀ. ਜੀ. ਡਿਸਟ੍ਰੀਬਿਊਟਰਾਂ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਦੇ ਸੇਲਜ਼ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਇਹ ਪੁਸ਼ਟੀ ਕੀਤੀ ਗਈ ਕਿ ਜ਼ਿਲ੍ਹੇ 'ਚ ਘਰੇਲੂ ਐਲ. ਪੀ. ਜੀ. ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਕੋਈ ਘਾਟ ਨਹੀਂ ਹੈ ਅਤੇ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਾਰੇ ਐਲ. ਪੀ. ਜੀ. ਡਿਸਟ੍ਰੀਬਿਊਟਰਾਂ ਅਤੇ ਪੈਟਰੋਲ ਪੰਪਾਂ ਰਾਹੀਂ ਸਪਲਾਈ ਨਿਯਮਿਤ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ | ਡੀ. ਸੀ. ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੁੱਚੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਲ. ਪੀ. ਜੀ. ਜਾਂ ਪੈਟਰੋਲੀਅਮ ਉਤਪਾਦਾਂ ਦੀ ਘਾਟ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾਣ | ਉਨ੍ਹਾਂ ਕਿਹਾ ਕਿ ਗ੍ਰਾਹਕ ਐਲ. ਪੀ. ਜੀ. ਸਿਲੰਡਰਾਂ ਦੀ ਬੁਕਿੰਗ ਅਤੇ ਪੈਟਰੋਲ/ਡੀਜ਼ਲ ਦੀ ਖ਼ਰੀਦ ਆਪਣੇ ਆਮ ਤਰੀਕੇ ਨਾਲ ਹੀ ਕਰਨ ਅਤੇ ਬਿਨਾਂ ਲੋੜ ਤੋਂ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕਰਨ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਲੋਂ ਪੈਟਰੋਲੀਅਮ ਉਤਪਾਦਾਂ ਜਾਂ ਐਲ. ਪੀ. ਜੀ. ਸਿਲੰਡਰਾਂ ਦੀ ਗ਼ੈਰਕਾਨੂੰਨੀ ਤਰੀਕੇ ਨਾਲ ਸਟਾਕਿੰਗ (ਹੋਰਡਿੰਗ) ਕਰਨ ਜਾਂ ਗ਼ਲਤ ਤਰੀਕੇ ਨਾਲ ਵਿਕਰੀ ਕਰਨ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ | ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਸਰਕਾਰੀ ਨਿਰਦੇਸ਼ਾਂ ਅਨੁਸਾਰ ਕਮਰਸ਼ੀਅਲ ਐਲ. ਪੀ. ਜੀ. ਸਿਲੰਡਰਾਂ ਦੀ ਸਪਲਾਈ ਨੂੰ ਸੀਮਿਤ ਕੀਤਾ ਗਿਆ ਹੈ | ਹਾਲਾਂਕਿ ਸਿੱਖਿਆ ਸੰਸਥਾਵਾਂ ਅਤੇ ਮੈਡੀਕਲ ਸਹੂਲਤਾਂ ਵਰਗੀਆਂ ਜ਼ਰੂਰੀ ਸੇਵਾਵਾਂ ਲਈ ਇਸ 'ਚ ਸੀਮਿਤ ਛੂਟ ਦਿੱਤੀ ਗਈ ਹੈ | ਇਸ ਤੋਂ ਇਲਾਵਾ ਕਮਰਸ਼ੀਅਲ ਐਲ. ਪੀ. ਜੀ. ਸਿਲੰਡਰਾਂ ਦੀ ਸਪਲਾਈ ਦੀ ਸਮੀਖਿਆ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਪੱਧਰ 'ਤੇ ਤਿੰਨਾਂ ਆਇਲ ਮਾਰਕੀਟਿੰਗ ਕੰਪਨੀਆਂ ਦੇ ਸੇਲਜ਼ ਡਾਇਰੈਕਟਰਾਂ ਦੀ ਇਕ ਕਮੇਟੀ ਵੀ ਬਣਾਈ ਗਈ ਹੈ, ਜੋ ਕਿ ਸਪਲਾਈ ਪ੍ਰਣਾਲੀ ਦੀ ਨਿਗਰਾਨੀ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਰਾਹ 'ਚ ਗੋਲੀਆਂ ਚਲਾ ਕੇ ਯੂ. ਕੇ. ਆਧਾਰਿਤ ਗਾਇਕ ਰਾਣਾ ਸਹੋਤਾ ਨੂੰ ਰੋਕਣ ਦੀ ਕੋਸ਼ਿਸ਼ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਲੇਖਕਾਂ ਵਲੋਂ ਡਾ. ਸਰਬਜੀਤ ਸਿੰਘ ਦੇ ਸਮਰਥਨ ਦਾ ਫ਼ੈਸਲਾ - ਗੁਰਨਾਮ ਕੰਵਰ
Ad Position 24