22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਿਹਤ ਮੰਤਰੀ ਆਰਤੀ ਰਾਓ ਵਲੋਂ ਸੈਕਟਰ 6 ਦੇ ਜਨਰਲ ਹਸਪਤਾਲ ਦਾ ਅਚਨਚੇਤ ਨਿਰੀਖਣ

Ad Position 21
No active advertisement
ਅਜੀਤ ਡੈਸਕ 12-03-2026
ਪੰਚਕੂਲਾ, 11 ਮਾਰਚ (ਕਪਿਲ)-ਹਰਿਆਣਾ ਦੀ ਸਿਹਤ ਮੰਤਰੀ ਆਰਤੀ ਰਾਓ ਨੇ ਬੁੱਧਵਾਰ ਨੂੰ ਸਥਾਨਕ ਸੈਕਟਰ 6 ਦੇ ਸਿਵਲ ਹਸਪਤਾਲ 'ਚ ਸਿਹਤ ਸੁਵਿਧਾਵਾਂ ਦਾ ਨਿਰੀਖਣ ਕਰਨ ਲਈ ਅਚਨਚੇਤ ਦੌਰਾਨ ਕੀਤਾ, ਜਿਸ ਦੌਰਾਨ ਹਸਪਤਾਲ 'ਚ ਕਈ ਖਾਮੀਆਂ ਸਾਹਮਣੇ ਆਈਆਂ | ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਕਈ ਵਾਰਡਾਂ ਦੀਆਂ ਛੱਤਾਂ ਟਪਕ ਰਹੀਆਂ ਹਨ ਅਤੇ ਇਸ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦੀ ਮੰਗ ਕੀਤੀ | ਸਿਹਤ ਮੰਤਰੀ ਰਾਓ ਨੇ ਦੱਸਿਆ ਕਿ ਇਥੇ ਜ਼ਿਆਦਾਤਰ ਮਰੀਜ਼ ਇਲਾਜ ਨਾਲ ਸੰਤੁਸ਼ਟ ਨਜ਼ਰ ਆਏ | ਉਨ੍ਹਾਂ ਕਿਹਾ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ ਅਤੇ ਸਿਰਫ ਇਕ ਹੀ ਡਾਕਟਰ ਹੈ ਜੋ ਪੌਲੀਕਲਿਨਿਕ ਵੀ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨਿਰੀਖਣ ਦੌਰਾਨ ਵੇਖਿਆ ਗਿਆ ਕਿ ਨਿਰੀਖਣ ਦੌਰਾਨ ਹਸਪਤਾਲ ਦੀਆਂ ਛੱਤਾਂ ਦੀ ਹਾਲਤ ਵੀ ਕਾਫੀ ਖ਼ਰਾਬ ਪਾਈ ਗਈ ਹੈ | ਇਸ ਮਾਮਲੇ 'ਚ ਪੀ. ਡਬਲਯੂ. ਡੀ. ਦੇ ਐਕਸੀਅਨ ਨਾਲ ਗੱਲਬਾਤ ਕੀਤੀ ਗਈ ਹੈ | ਪੀ. ਡਬਲਯੂ. ਡੀ. ਅਧਿਕਾਰੀ ਨੇ ਦੱਸਿਆ ਕਿ ਏ. ਸੀ. ਲਗਾਉਣ ਕਾਰਨ ਇਹ ਸਮੱਸਿਆ ਆਈ ਹੈ, ਜਿਸ ਕਾਰਨ ਕਈ ਵਾਰਡਾਂ 'ਚ ਛੱਤਾਂ ਤੋਂ ਪਾਣੀ ਟਪਕ ਰਿਹਾ ਹੈ | ਇਸਦੀ ਮੁਰੰਮਤ ਕਰਵਾਉਣ 'ਤੇ ਇਹ ਠੀਕ ਕੀਤਾ ਜਾ ਸਕਦਾ ਹੈ | ਇਸ ਦੌਰਾਨ ਸਿਹਤ ਮੰਤਰੀ ਕਿਹਾ ਕਿ ਨਿਕੂ ਵਾਰਡ ਵਿਚ ਨਵਜਾਤ ਬੱਚਿਆਂ ਦੀ ਹਾਲਤ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਦੀਆਂ ਮਾਵਾਂ ਨਾਲ ਵੀ ਗੱਲਬਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਦਰ ਐਂਡ ਚਾਈਲਡ ਬਿਲਡਿੰਗ ਵੀ ਜਲਦੀ ਬਣ ਕੇ ਤਿਆਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪੰਚਕੂਲਾ ਵਿਚ ਸਭ ਤੋਂ ਜ਼ਿਆਦਾ ਓ. ਪੀ. ਡੀ. ਰਹਿੰਦੀ ਹੈ | ਇਸ ਦੌਰਾਨ ਉਨ੍ਹਾਂ ਹਸਪਤਾਲ ਵਿਚ ਕੰਮ ਕਰਨ ਵਾਲੇ 16-17 ਸਵੀਪਰ ਬਾਰੇ ਵੀ ਜਾਣਕਾਰੀ ਮੰਗੀ ਕਿ ਉਹ ਕਿਥੇ ਹਨ | ਉਨ੍ਹਾਂ ਕਿਹਾ ਕਿ ਜੇ ਹਸਪਤਾਲ ਦੇ ਸਵੀਪਰ ਕਿਸੇ ਮੰਤਰੀ ਜਾਂ ਅਧਿਕਾਰੀ ਦੇ ਘਰ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਵਾਪਸ ਬੁਲਾਇਆ ਜਾਵੇ | ਨਿਰੀਖਣ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕਈ ਡਾਕਟਰਾਂ ਵਲੋਂ ਬਾਹਰ ਦੀਆਂ ਦਵਾਈਆਂ ਵੀ ਲਿਖੀਆਂ ਜਾ ਰਹੀਆਂ ਹਨ, ਜਿਸ ਬਾਰੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ 'ਗੱਲ ਪੰਜਾਬ ਦੀ' ਰਾਹੀਂ ਇਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜ਼ਰੂਰੀ ਵਸਤੂਆਂ ਦੀ ਗੈਰ-ਕਾਨੂੰਨੀ ਜਮਾਖੋਰੀ 'ਚ ਸ਼ਾਮਿਲ ਵਿਅਕਤੀ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ- ਡੀ.ਸੀ ਨਿਸ਼ਾਂਤ...
Ad Position 24