22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੈਮੀਨਾਰ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵਲੋਂ ਕੀਤੇ ਜਬਰ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 12-03-2026
ਮਾਜਰੀ, 11 ਮਾਰਚ (ਕੁਲਵੰਤ ਸਿੰਘ ਧੀਮਾਨ)-ਲੋਕ-ਹਿੱਤ ਮਿਸ਼ਨ ਬੀ. ਕੇ. ਯੂ. ਪੰਜਾਬ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇਕ ਧਾਰਮਿਕ ਸੈਮੀਨਾਰ ਦੌਰਾਨ ਆਰ. ਐੱਸ. ਐੱਸ. ਤੇ ਭਾਜਪਾ ਆਗੂਆਂ ਦੀ ਸ਼ਮੂਲੀਅਤ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵਲੋਂ ਕੀਤੇ ਜਬਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਸੰਬੰਧੀ ਗੱਲਬਾਤ ਕਰਦਿਆਂ ਮਿਸ਼ਨ ਆਗੂ ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਵਜੀਦਪੁਰ, ਮਨਦੀਪ ਸਿੰਘ ਖਿਜ਼ਰਾਬਾਦ, ਕੁਲਵੰਤ ਸਿੰਘ ਸੰਗਤਪੁਰਾ, ਰਵਿੰਦਰ ਸਿੰਘ ਹੁਸ਼ਿਆਰਪੁਰ ਤੇ ਗੁਰਸ਼ਰਨ ਸਿੰਘ ਨੱਗਲ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਧਰਮ ਦਾ ਪਾਲਣ ਕਰਨਾ ਹਰ ਨਾਗਰਿਕ ਦਾ ਨਿੱਜੀ ਅਧਿਕਾਰ ਹੁੰਦਾ ਹੈ, ਪਰ ਯੂਨੀਵਰਸਿਟੀ ਮੈਨੇਜਮੈਂਟ ਭਾਜਪਾ ਦੀ ਕੂਟਨੀਤੀ ਤਹਿਤ ਸਿੱਖਾਂ ਦੇ ਧਾਰਮਿਕ ਮਸਲਿਆਂ 'ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਖੰਡਿਤ ਕਰ ਰਹੀ ਹੈ | ਵਿਦਿਆਰਥੀਆਂ ਵਲੋਂ ਕੇਵਲ ਇਹ ਵਿਚਾਰ ਰੱਖਿਆ ਗਿਆ ਸੀ ਕਿ ਸਿੱਖਾਂ ਦੇ ਧਾਰਮਿਕ ਪ੍ਰੋਗਰਾਮਾਂ ਦੇ ਬੁਲਾਰੇ ਰਹਿਤ-ਮਰਿਆਦਾ ਵਾਲੇ ਤੇ ਇਤਿਹਾਸ ਦੀ ਸੂਝ ਰੱਖਣ ਵਾਲੇ ਹੋਣੇ ਚਾਹੀਦੇ ਹਨ ਨਾ ਕਿ ਕੱਟੜਤਾ ਕਾਰਨ ਨਫ਼ਰਤ ਦਾ ਪਾਤਰ ਰਹੇ ਆਗੂਆਂ ਨੂੰ ਸੱਦ ਕੇ ਸਿੱਖ ਮਰਿਆਦਾ ਨੂੰ ਨੁਕਸਾਨ ਪਹੁੰਚਾਇਆ ਜਾਵੇ | ਯੂਨੀਵਰਸਿਟੀ ਦੀ ਮੈਨੇਜਮੈਂਟ ਦੇ ਇਸ ਫ਼ੈਸਲੇ ਦੇ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਪੁਲਿਸ ਰਾਹੀਂ ਖਿੱਚ-ਧੂਹ ਕਰਵਾ ਕੇ ਤੇ ਗਿ੍ਫ਼ਤਾਰੀਆਂ ਪੁਆ ਕੇ ਵਿਦਿਆਰਥੀ ਪੱਧਰ 'ਤੇ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਚੌਧਰੀ ਸ਼ੇਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਸੈਕਟਰ-23 ਵਿਖੇ ਐਸ.ਬੀ.ਆਈ. ਬੈਂਕ ਵਿਚ ਹੰਗਾਮਾ
Ad Position 24