22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅਕਾਲੀ ਆਗੂ ਚੌਧਰੀ ਸ਼ੇਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

Ad Position 21
No active advertisement
ਪਿੰਡ ਗੂੜਾ ਵਿਖੇ ਚੌਧਰੀ ਸ਼ੇਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਹਾਜ਼ਰੀ ਭਰਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਤੇ ਹੋਰ ਪਤਵੰਤੇ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 12-03-2026
ਮੁੱਲਾਂਪੁਰ ਗਰੀਬਦਾਸ, 11 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਸ਼ਿਆਮ ਲਾਲ ਮਾਜਰੀਆਂ ਦੇ ਛੋਟੇ ਭਰਾ ਚੌਧਰੀ ਸ਼ੇਰ ਸਿੰਘ ਨਮਿਤ ਪਿੰਡ ਗੂੜਾ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਅਕਾਲੀ ਆਗੂ ਸਰਬਜੀਤ ਸਿੰਘ ਕਾਦੀਮਾਜਰਾ, ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਅਕਾਲੀ ਆਗੂ ਸਾਹਿਬ ਸਿੰਘ ਬਡਾਲੀ, ਸ਼ਮਸ਼ੇਰ ਸਿੰਘ ਪੁਰਖਾਲਵੀ, ਯੂਥ ਆਗੂ ਰਵਿੰਦਰ ਸਿੰਘ ਪੜੌਲ, ਭਾਜਪਾ ਆਗੂ ਅਰਵਿੰਦ ਪੁਰੀ, ਜਗਤਾਰ ਸਿੰਘ ਸਿੱਧੂ, ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਫਾਟਵਾਂ, ਕਿਸਾਨ ਆਗੂ ਗੁਰਪ੍ਰੀਤ ਸਿੰਘ ਪਲਹੇੜੀ, ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ, ਸੁਰਮੁਖ ਸਿੰਘ ਰਾਣੀਮਾਜਰਾ, ਜਸਪਾਲ ਸਿੰਘ ਪੂਨੀਆ, ਹਰਦੀਪ ਸਿੰਘ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਾਬਾਦ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਤੇ ਨੰਬਰਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਚੰਡੀਗੜ੍ਹ ਦੀਆਂ ਪੰਚਾਇਤਾਂ ਦੇ ਵਫ਼ਦ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੁਲਾਕਾਤ ਅਗਲੀ ਖ਼ਬਰ ਸੈਮੀਨਾਰ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵਲੋਂ ਕੀਤੇ ਜਬਰ ਦੀ ਨਿਖੇਧੀ <br/>
Ad Position 24