22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸ਼ਰਾਬ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਟਰੱਕ 'ਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 12-03-2026
ਜ਼ੀਰਕਪੁਰ, 11 ਮਾਰਚ (ਮਨਿੰਦਰ ਸਿੰਘ)-ਮੰਗਲਵਾਰ ਦੇਰ ਰਾਤ ਜ਼ੀਰਕਪੁਰ ਪੁਲਿਸ ਨੇ ਸ਼ਰਾਬ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਟਰੱਕ 'ਚੋਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕਾਬੰਦੀ ਕਰਕੇ ਟਰੱਕ 'ਚੋਂ 275 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਵਿਚ ਵਿਕਣਯੋਗ ਸ਼ਰਾਬ ਨੂੰ ਜ਼ੀਰਕਪੁਰ ਦੇ ਰਸਤੇ ਅੰਬਾਲਾ ਤੱਕ ਇਕ ਟਰੱਕ ਵਿਚ ਗ਼ੈਰਕਾਨੂੰਨੀ ਢੰਗ ਨਾਲ ਲਿਜਾਇਆ ਜਾ ਰਿਹਾ ਹੈ | ਸੂਚਨਾ ਮਿਲਣ 'ਤੇ ਜ਼ੀਰਕਪੁਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਨਾਕਾਬੰਦੀ ਕਰਕੇ ਜਦੋਂ ਇਕ ਸ਼ੱਕੀ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 1200 ਬੋਤਲਾਂ, 360 ਅੱਧੀਏ ਅਤੇ 7,440 ਪਊਏ ਬਰਾਮਦ ਹੋਏ | ਕਾਰਵਾਈ ਦੌਰਾਨ ਟਰੱਕ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਮੁਸ਼ਤੈਦੀ ਵਰਤਦਿਆਂ ਉਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਜੀਵਨ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ | ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਪਤਾ ਚੱਲਿਆ ਹੈ ਕਿ ਇਹ ਟਰੱਕ ਹਰਿਆਣਾ ਜਾ ਰਿਹਾ ਸੀ, ਜਿਥੋਂ ਸ਼ਰਾਬ ਹੋਰਨਾਂ ਰਾਜਾਂ ਵਿਚ ਭੇਜੀ ਜਾਣੀ ਸੀ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਲਵਾਰਿਸ ਕੁੱਤਿਆਂ ਨੇ ਬਜ਼ੁਰਗ ਨੂੰ ਜ਼ਖ਼ਮੀ ਕੀਤਾ ਅਗਲੀ ਖ਼ਬਰ ਨਿਊ ਚੰਡੀਗੜ੍ਹ ਦੀਆਂ ਪੰਚਾਇਤਾਂ ਦੇ ਵਫ਼ਦ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੁਲਾਕਾਤ
Ad Position 24