ਜ਼ੀਰਕਪੁਰ, 11 ਮਾਰਚ (ਮਨਿੰਦਰ ਸਿੰਘ)-ਸ਼ਹਿਰ ਵਿਚ ਲਵਾਰਿਸ ਕੁੱਤਿਆਂ ਦਾ ਆਤੰਕ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ, ਜਿਸਦੀ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ, ਜਦੋਂ ਮੰਗਲਵਾਰ ਦੇਰ ਰਾਤ ਬਲਟਾਣਾ ਇਲਾਕੇ 'ਚ ਪੈਂਦੀ ਗਿੱਲ ਕਾਲੋਨੀ 'ਚ ਇਨ੍ਹਾਂ ਲਵਾਰਿਸ ਕੁੱਤਿਆਂ ਨੇ ਇਕ 73 ਸਾਲਾ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾ ਲਿਆ | ਜਾਣਕਾਰੀ ਅਨੁਸਾਰ ਯਸ਼ਪਾਲ (73) ਵਾਸੀ ਗਿੱਲ ਕਾਲੋਨੀ ਆਪਣੇ ਘਰ ਦੇ ਨੇੜੇ ਸੈਰ ਕਰ ਰਿਹਾ ਸੀ | ਇਸ ਦੌਰਾਨ ਗਲੀ ਵਿਚ ਘੁੰਮ ਰਹੇ ਕਈ ਕੁੱਤਿਆਂ ਨੇ ਅਚਾਨਕ ਉਸ 'ਤੇ ਹਮਲਾ ਕਰ ਦਿੱਤਾ ਤੇ ਉਸਨੂੰ ਵੱਢ ਕੇ ਜ਼ਖਮੀ ਕਰ ਦਿੱਤਾ | ਉਸ ਦਾ ਰੌਲਾ ਸੁਣ ਕੇ ਆਂਢ-ਗੁਆਂਢ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਕੁੱਤਿਆਂ ਤੋਂ ਬਚਾਇਆ, ਜਿਸ ਮਗਰੋਂ ਉਸਦਾ ਪਰਿਵਾਰ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਿਆ, ਜਿਥੇ ਜ਼ੇਰੇ ਇਲਾਜ ਹਨ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਲੰਬੇ ਸਮੇਂ ਤੋਂ ਆਵਾਰਾ ਕੁੱਤਿਆਂ ਦਾ ਖ਼ਤਰਾ ਬਹੁਤ ਜ਼ਿਆਦਾ ਵਧ ਗਿਆ ਹੈ, ਪਰ ਸੰਬੰਧਤ ਅਧਿਕਾਰੀ ਸ਼ਿਕਾਇਤ ਦੇ ਬਾਵਜੂਦ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ | ਗਿੱਲ ਕਾਲੋਨੀ ਦੇ ਵਸਨੀਕ ਦਾਅਵਾ ਕਰ ਰਹੇ ਹਨ ਕਿ ਪਿਛਲੇ ਮਹੀਨੇ 'ਚ ਆਵਾਰਾ ਕੁੱਤਿਆਂ ਨੇ ਲਗਭਗ 10 ਲੋਕਾਂ ਨੂੰ ਜ਼ਖਮੀ ਕੀਤਾ ਹੈ | ਲੋਕਾਂ ਦਾ ਦੋਸ਼ ਹੈ ਕਿ ਕੁਝ ਕੁੱਤਾ ਪ੍ਰੇਮੀ ਨਦੀ ਦੇ ਨੇੜੇ ਰੋਜ਼ਾਨਾ ਕੁੱਤਿਆਂ ਨੂੰ ਖਾਣਾ ਖੁਆਉਂਦੇ ਹਨ ਅਤੇ ਜਦੋਂ ਕੁੱਤਿਆਂ ਨੂੰ ਕਿਸੇ ਦਿਨ ਖਾਣਾ ਨਹੀਂ ਮਿਲਦਾ ਤਾਂ ਉਹ ਹਮਲਾਵਰ ਹੋ ਜਾਂਦੇ ਹਨ ਅਤੇ ਰਾਹਗੀਰਾਂ 'ਤੇ ਹਮਲਾ ਕਰ ਦਿੰਦੇ ਹਨ | ਇਲਾਕੇ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ ਆਵਾਰਾ ਕੁੱਤਿਆਂ ਨੂੰ ਫੜ੍ਹ ਕੇ ਉਨ੍ਹਾਂ ਦੀ ਨਸਬੰਦੀ ਕਰਵਾਉਣ ਤੇ ਭਵਿੱਖ ਵਿਚ ਕਿਸੇ ਵੀ ਵੱਡੇ ਹਾਦਸੇ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ