22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਕੂਲਾਂ 'ਚ ਰਸੋਈ ਦੇ ਬਗ਼ੀਚੇ ਬੱਚਿਆਂ ਨੂੰ ਪ੍ਰਦਾਨ ਕਰ ਸਕਦੇ ਕੁਦਰਤੀ ਪੋਸ਼ਣ- ਵਿਜੇ ਦੱਤ <br/>

Ad Position 21
No active advertisement
ਅਜੀਤ ਡੈਸਕ 12-03-2026
ਐੱਸ. ਏ. ਐੱਸ. ਨਗਰ, 11 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ਅੱਜ ਜ਼ਿਲ੍ਹਾ ਮੁਹਾਲੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਬਲਾਕ ਖਰੜ-1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਸਰਕਾਰੀ ਰਾਸ਼ਨ ਡਿੱਪੂਆਂ ਦੀ ਜਾਂਚ ਕੀਤੀ | ਨਿਰੀਖਣ ਦਾ ਉਦੇਸ਼ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ. ਐਫ. ਐਸ. ਏ.) ਅਧੀਨ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦਾ ਮੁਲਾਂਕਣ ਕਰਨਾ ਸੀ | ਇਸ ਮੌਕੇ ਵਿਜੇ ਦੱਤ ਨੇ ਮਿਡ-ਡੇ-ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫ਼ਾਈ, ਭੋਜਨ ਸਮੱਗਰੀ ਦੀ ਸੁਰੱਖਿਅਤ ਸਟੋਰੇਜ ਅਤੇ ਸਰਕਾਰੀ ਸਕੂਲਾਂ 'ਚ ਸਮੁੱਚੇ ਸਫ਼ਾਈ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਮਿਡ-ਡੇ-ਮੀਲ ਵਰਕਰਾਂ ਦੀ ਨਿਯਮਿਤ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਭੋਜਨ ਦੀ ਗੁਣਵੱਤਾ ਬਾਰੇ ਵੀ ਗੱਲਬਾਤ ਕੀਤੀ | ਇਸੇ ਦੌਰਾਨ ਵਿਜੇ ਦੱਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲਾਂ 'ਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਯਮਿਤ ਜਾਂਚ ਨੂੰ ਯਕੀਨੀ ਬਣਾਉਣ | ਸਕੂਲਾਂ 'ਚ ਰਸੋਈ ਦੇ ਬਗ਼ੀਚਿਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਬੱਚਿਆਂ ਨੂੰ ਕੁਦਰਤੀ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨ 'ਚ ਮਦਦ ਕਰ ਸਕਦੇ ਹਨ | ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲ ਦੇ ਅਹਾਤੇ 'ਚ ਗਾਜਰ, ਮੂਲੀ, ਪੁਦੀਨਾ ਅਤੇ ਹੋਰ ਹਰੀਆਂ ਸਬਜੀਆਂ ਵਾਲੇ ਬੂਟੇ ਬੀਜੇ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਤਾਜ਼ੇ ਅਤੇ ਪੌਸ਼ਟਿਕ ਉਤਪਾਦ ਮਿਲ ਸਕਣ | ਉਨ੍ਹਾਂ ਸਕੂਲ ਪ੍ਰਬੰਧਨ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਪਹਿਲੂਆਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਰਸੋਈ ਦੇ ਬਗ਼ੀਚੇ ਵਿਕਸਿਤ ਕਰਨ ਲਈ ਬਾਗ਼ਬਾਨੀ ਵਿਭਾਗ ਤੋਂ ਕੋਈ ਤਕਨੀਕੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਜ਼ਰੂਰ ਪ੍ਰਦਾਨ ਕੀਤੀ ਜਾਵੇਗੀ | ਇਸ ਤੋਂ ਬਾਅਦ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ਸਰਕਾਰੀ ਰਾਸ਼ਨ ਡਿੱਪੂਆਂ ਦਾ ਨਿਰੀਖਣ ਕੀਤਾ ਗਿਆ, ਜਿਥੇ ਕਿ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਅਨਾਜ ਦੀ ਗੁਣਵੱਤਾ, ਸਟਾਕ ਰਜਿਸਟਰਾਂ ਅਤੇ ਸਮੁੱਚੀ ਵੰਡ ਪ੍ਰਣਾਲੀ ਦਾ ਜਾਇਜ਼ਾ ਲਿਆ |

Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਲਵਾਰਿਸ ਕੁੱਤਿਆਂ ਨੇ ਬਜ਼ੁਰਗ ਨੂੰ ਜ਼ਖ਼ਮੀ ਕੀਤਾ
Ad Position 24