06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਨੇ ਲਗਾਤਾਰ ਠੋਸ ਉਪਰਾਲੇ-ਕੁਲਵੰਤ ਸਿੰਘ <br/>

Ad Position 21
No active advertisement
ਅਜੀਤ ਡੈਸਕ 28-03-2026
ਐੱਸ. ਏ. ਐੱਸ. ਨਗਰ, 27 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਗਾਤਾਰ ਲੋਕ-ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਅਤੇ ਗਾਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਵੱਖ-ਵੱਖ ਸਕੂਲਾਂ ਵਿਚ ਇੰਟਰਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਹਲਕਾ ਮੁਹਾਲੀ ਦੇ 22 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿਚ 50 ਇੰਟਰਐਕਟਿਵ ਫਲੈਟ ਪੈਨਲ ਲਗਾਉਣ ਦੀ ਮੁਹਿੰਮ ਤਹਿਤ ਬੀਤੇ ਦਿਨੀਂ 5 ਸਕੂਲਾਂ ਵਿਚ 12 ਪੈਨਲ ਵਿਦਿਆਰਥੀਆਂ ਨੂੰ ਸਪੁਰਦ ਕੀਤੇ ਗਏ ਸਨ, ਜਦਕਿ ਅੱਜ 5 ਹੋਰਨਾਂ ਸਕੂਲਾਂ ਵਿਚ ਵੀ 12 ਪੈਨਲ ਸਮਰਪਿਤ ਕੀਤੇ ਗਏ | ਉਨ੍ਹਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ 2 ਐਲ. ਈ. ਡੀ., ਐਸ. ਓ. ਈ. ਫੇਜ਼-11 ਵਿਖੇ 4 ਐਲ. ਈ. ਡੀ., ਹਾਈ ਸਕੂਲ ਸਨੇਟਾ ਵਿਖੇ 2 ਐਲ. ਈ. ਡੀ., ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਵਿਖੇ 2 ਐਲ. ਈ. ਡੀ. ਅਤੇ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਨੌਲੀ ਵਿਖੇ 2 ਐਲ. ਈ. ਡੀ. ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਪੜ੍ਹਾਈ ਵਿਚ ਦਿਲਚਸਪੀ ਵਧਾਉਣ ਲਈ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ, ਜਿਸ ਨਾਲ ਉਹ ਆਧੁਨਿਕ ਤਰੀਕਿਆਂ ਨਾਲ ਸਿੱਖਿਆ ਪ੍ਰਾਪਤ ਕਰ ਸਕਣਗੇ ਅਤੇ ਭਵਿੱਖ ਵਿਚ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾ ਸਕਣਗੇ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ | ਇਸ ਮੌਕੇ ਪ੍ਰਭਜੋਤ ਕੌਰ (ਜ਼ਿਲ੍ਹਾ ਪ੍ਰਧਾਨ 'ਆਪ'), ਅਨੂੰ ਬੱਬਰ (ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ), ਪਿ੍ੰ. ਸੰਧਿਆ ਸਰਮਾ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਗੁਰਪਾਲ ਸਿੰਘ, ਸੁਰਿੰਦਰ ਸਿੰਘ ਛਿੰਦਾ, ਅਕਬਿੰਦਰ ਸਿੰਘ ਗੋਸਲ (ਚੇਅਰਮੈਨ), ਅਮਰਜੀਤ ਸਿੰਘ, ਤਰੁਣਜੀਤ ਸਿੰਘ (ਬਲਾਕ ਪ੍ਰਧਾਨ), ਵਿਕਰਮ ਸੰਧੂ, ਸਵਰਨ ਲਤਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਦੇਸ਼ ਸਿੰਘ ਸਰਪੰਚ, ਰੂਪ ਚੰਦ ਸਨੇਟਾ, ਰਮੇਸ਼ਵਰ ਸਨੇਟਾ, ਜਗਜੀਤ ਸਿੰਘ ਗੋਬਿੰਦਗੜ੍ਹ, ਕਰਮਾ ਪੁਰੀ ਸਰਪੰਚ, ਕੁਲਵੀਰ ਸਿੰਘ ਮਨੌਲੀ, ਨਿਰਮਲ ਸਿੰਘ ਕੁਰੜੀ ਅਤੇ ਤਰਲੋਚਨ ਸਿੰਘ ਮਟੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ-ਚੀਮਾ <br/> ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਆਗੂ ਭਲਕੇ ਕੁਰਾਲੀ ਦੀ ਅਨਾਜ ਮੰਡੀ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ...
Ad Position 24
No active advertisement