05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਦੂਜੇ ਮੁਲਜ਼ਮ ਰਜਤ ਧਰਾ ਨੂੰ ਅਦਾਲਤ ਨੇ ਭੇਜਿਆ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ

Ad Position 21
No active advertisement
ਅਜੀਤ ਡੈਸਕ 28-03-2026
¸ ਮਾਮਲਾ ਪੰਚਕੂਲਾ ਨਗਰ ਨਿਗਮ ਦੇ ਕਰੀਬ 160 ਕਰੋੜ ਰੁਪਏ ਗਬਨ ਕਰਨ ਦਾ ¸


ਪੰਚਕੂਲਾ, 27 ਮਾਰਚ (ਕਪਿਲ)-ਪੰਚਕੂਲਾ ਨਗਰ ਨਿਗਮ ਦੇ ਕਰੀਬ 160 ਕਰੋੜ ਰੁ. ਗਬਨ ਕਰਨ ਦੇ ਮਾਮਲੇ 'ਚ ਨਾਮਜ਼ਦ ਦੂਜੇ ਮੁਲਜ਼ਮ ਰਜਤ ਧਰਾ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਇਸ ਤੋਂ ਪਹਿਲਾਂ ਇਸ ਮਾਮਲੇ 'ਚ ਕੋਟਕ ਮਹਿੰਦਰਾ ਬੈਂਕ ਦੇ ਰਿਲੇਸ਼ਨਸ਼ਿਪ ਮੈਨੇਜਰ ਦਿਲੀਪ ਰਾਘਵ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਅਦਾਲਤ 'ਚ ਪੇਸ਼ ਕਰਨ 'ਤੇ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲ ਨੀਰਜ ਨੇ ਦੱਸਿਆ ਕਿ ਰਜਤ ਧਰਾ ਨੂੰ ਅਦਾਲਤ 'ਚ ਪੇਸ਼ ਕਰਕੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਬਹਿਸ ਮਗਰੋਂ ਅਦਾਲਤ ਵਲੋਂ ਉਸ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਗਏ | ਇਸੇ ਦੌਰਾਨ ਐਂਟੀ ਕੁਰੱਪਸ਼ਨ ਬਿਊਰੋ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੰਚਕੂਲਾ ਨਗਰ ਨਿਗਮ ਦੇ ਕਰੀਬ 160 ਕਰੋੜ ਰੁ. ਦੇ ਐਫ. ਡੀ. ਗਬਨ ਮਾਮਲੇ 'ਚ ਬਿਊਰੋ ਵਲੋਂ ਹੁਣ ਤੱਕ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਰਜਤ ਧਰਾ ਦੇ ਦੋ ਬੈਂਕ ਖਾਤਿਆਂ 'ਚ ਗਬਨ ਦੇ 60 ਕਰੋੜ ਰੁ. ਟਰਾਂਸਫਰ ਕੀਤੇ ਗਏ ਸਨ ਅਤੇ ਇਨ੍ਹਾਂ ਖਾਤਿਆਂ 'ਚੋਂ 50 ਕਰੋੜ ਰੁ. ਅੱਗੇ ਹੋਰਨਾਂ ਖਾਤਿਆਂ 'ਚ ਟਰਾਂਸਫਰ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹੋਰ ਵੀ ਗਿ੍ਫ਼ਤਾਰੀਆਂ ਹੋ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਐਂਟੀ ਕੁਰੱਪਸ਼ਨ ਬਿਊਰੋ ਦਾ ਦਾਅਵਾ ਹੈ ਕਿ ਉਕਤ ਦੋਵਾਂ ਮੁਲਜ਼ਮਾਂ ਦੇ ਖਾਤਿਆਂ 'ਚ 70 ਤੋਂ 80 ਕਰੋੜ ਰੁ. ਆਏ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮ ਰਜਤ ਧਰਾ ਨੂੰ ਹੁਣ 2 ਅਪ੍ਰੈਲ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਕੰਸਟਰੱਕਸ਼ਨ ਵਰਕਰ ਯੂਨੀਅਨ ਏਟਕ ਦੀ ਅਗਵਾਈ 'ਚ ਉਸਾਰੀ ਕਿਰਤੀਆਂ ਵਲੋਂ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ... ਅਗਲੀ ਖ਼ਬਰ ਪੰਜਾਬ ਪੇਂਡੂ ਫੁੱਟਬਾਲ ਲੀਗ ਦੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਭਲਕੇ-ਜੀਤੀ ਪਡਿਆਲਾ
Ad Position 24
No active advertisement