10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਬੱਚਿਆਂ ਦੇ ਪੋਸ਼ਣ ਤੇ ਫ਼ੌਜ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ– ਵਿਧਾਇਕ ਅਸ਼ਵਨੀ ਸ਼ਰਮਾ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਚੰਡੀਗੜ੍ਹ, 28 ਮਾਰਚ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵਿਚ ਵੇਰਕਾ ਦੁੱਧ ਪਾਊਡਰ ਅਤੇ ਪੰਜੀਰੀ ਸਪਲਾਈ ਨਾਲ ਜੁੜੇ ਮਾਮਲੇ 'ਚ ਗੰਭੀਰ ਗੜਬੜੀਆਂ ਸਾਹਮਣੇ ਆ ਰਹੀਆਂ ਹਨ ਅਤੇ ਇਸ ਦੀ ਸੁਤੰਤਰ ਜਾਂਚ ਲਾਜ਼ਮੀ ਹੈ | ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਹ ਮੰਗ ਕਰਦਿਆਂ ਕਿਹਾ ਕਿ ਬੱਚਿਆਂ ਦੇ ਪੋਸ਼ਣ ਅਤੇ ਦੇਸ਼ ਦੇ ਜਵਾਨਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਵੇਰਕਾ ਦੁੱਧ ਪਾਊਡਰ ਨਾਲ ਜੁੜੇ ਹਾਲੀਆ ਮਾਮਲੇ, ਜਿਸ ਵਿਚ ਭਾਰਤੀ ਫ਼ੌਜ ਵਲੋਂ ਗੁਣਵੱਤਾ ਸੰਬੰਧੀ ਚਿੰਤਾਵਾਂ ਕਾਰਨ ਵੱਡੀ ਮਾਤਰਾ ਰੱਦ ਕੀਤੀ ਗਈ, ਪ੍ਰਣਾਲੀ 'ਚ ਮੌਜੂਦ ਗੰਭੀਰ ਖ਼ਾਮੀਆਂ ਵੱਲ ਇਸ਼ਾਰਾ ਕਰਦਾ ਹੈ | ਉਨ੍ਹਾਂ ਕਿਹਾ ਕਿ ਇਹ ਇਕੱਲੀ ਘਟਨਾ ਨਹੀਂ, ਸਗੋਂ ਲੰਮੇ ਸਮੇਂ ਤੋਂ ਚੱਲ ਰਹੀਆਂ ਗੜਬੜੀਆਂ ਦਾ ਹਿੱਸਾ ਹੈ | ਉਨ੍ਹਾਂ ਨੇ ਦਾਅਵਾ ਕੀਤਾ ਕਿ ਵੇਰਕਾ ਪਲਾਂਟਾਂ ਨੂੰ ਸਪਲਾਈ ਕੀਤੇ ਜਾ ਰਹੇ ਦੁੱਧ ਵਿਚ ਮਿਲਾਵਟ ਅਤੇ ਵੱਖ-ਵੱਖ ਯੂਨਿਟਾਂ 'ਚ ਵਿੱਤੀ ਬੇਤਰਤੀਬੀਆਂ ਦੇ ਦੋਸ਼ ਵੀ ਪਹਿਲਾਂ ਤੋਂ ਸਾਹਮਣੇ ਆਉਂਦੇ ਰਹੇ ਹਨ | ਸ਼ਰਮਾ ਨੇ ਪੰਜੀਰੀ (ਆਈ.ਸੀ.ਡੀ.ਐਸ.) ਯੋਜਨਾ ਨਾਲ ਜੁੜੇ ਵਿਵਾਦ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਸੰਭਾਵਿਤ ਵੱਡੇ ਪੱਧਰ ਦੇ ਘੁਟਾਲੇ ਵੱਲ ਇਸ਼ਾਰਾ ਕਰਦਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਭਰੋਸੇਯੋਗ ਸਹਿਕਾਰੀ ਸੰਸਥਾਵਾਂ ਤੋਂ ਸਪਲਾਈ ਹਟਾ ਕੇ ਨਿੱਜੀ ਠੇਕੇਦਾਰਾਂ ਨੂੰ ਤਰਜੀਹ ਦਿੱਤੀ, ਜਿਸ ਨਾਲ ਟੈਂਡਰ ਪ੍ਰਕਿਰਿਆ ਅਤੇ ਗੁਣਵੱਤਾ 'ਤੇ ਸਵਾਲ ਖੜ੍ਹੇ ਹੋਏ ਹਨ | ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਮੰਗ ਕੀਤੀ ਕਿ ਵੇਰਕਾ ਅਤੇ ਪੰਜੀਰੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਸਮਾਂਬੱਧ ਸੀ.ਬੀ.ਆਈ. ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਸੁਸ਼ਮਾ ਵਲੈਂਸੀਆ ਸੁਸਾਇਟੀ ਦੇ ਵਸਨੀਕਾਂ ਵਲੋਂ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24