10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਨੀਮਾਜਰਾ ਤੇ ਮਲੋਆ ਇਲਾਕੇ 'ਚ ਹਮਲਿਆਂ ਦੇ ਮਾਮਲੇ 'ਚ ਪੁਲਿਸ ਵਲੋਂ ਤਫ਼ਤੀਸ਼ ਤੇਜ਼ ਦੋਸ਼ੀਆਂ ਦੀ ਭਾਲ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਚੰਡੀਗੜ੍ਹ, 28 ਮਾਰਚ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਦੇ ਮਨੀਮਾਜਰਾ ਅਤੇ ਮਲੋਆ ਇਲਾਕਿਆਂ 'ਚ ਵਾਪਰੇ 2 ਵੱਖ ਵੱਖ ਹਮਲਿਆਂ ਦੇ ਮਾਮਲਿਆਂ ਨੇ ਕਾਨੂੰਨ-ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਪੁਲਿਸ ਵਲੋਂ ਦੋਵੇਂ ਮਾਮਲਿਆਂ ਵਿਚ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ | ਮਨੀਮਾਜਰਾ ਬੱਸ ਅੱਡੇ 'ਤੇ ਵਾਪਰੇ ਹਮਲੇ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੇ ਸੰਭਾਵਿਤ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਮੁਤਾਬਿਕ ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ, ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ | ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਪੂਰੀ ਤਸਵੀਰ ਸਾਹਮਣੇ ਆ ਸਕੇ | ਦੂਜੇ ਪਾਸੇ ਮਲੋਆ ਇਲਾਕੇ ਵਿਚ ਕਬਾੜੀ ਮਾਰਕੀਟ ਨੇੜੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਰਾਤ ਦੇ ਸਮੇਂ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ | ਘਟਨਾ ਦੌਰਾਨ ਜ਼ਖ਼ਮੀ ਹੋਏ ਗੌਤਮ ਦਾ ਇਲਾਜ ਹਸਪਤਾਲ ਵਿਚ ਜਾਰੀ ਹੈ ਅਤੇ ਡਾਕਟਰਾਂ ਮੁਤਾਬਿਕ ਉਸ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਪੁਲਿਸ ਨੇ ਅਣਪਛਾਤੇ ਦੋਸ਼ੀਆਂ ਦੀ ਪਹਿਚਾਣ ਲਈ ਨੇੜਲੇ ਇਲਾਕਿਆਂ ਦੀ ਸੀ.ਸੀ.ਟੀ.ਵੀ ਫੁਟੇਜ ਇਕੱਠੀ ਕਰਨ ਦੇ ਨਾਲ-ਨਾਲ ਸਥਾਨਕ ਲੋਕਾਂ ਨਾਲ ਪੁੱਛਗਿੱਛ ਵੀ ਸ਼ੁਰੂ ਕਰ ਦਿੱਤੀ ਹੈ | ਇਸ ਤੋਂ ਇਲਾਵਾ ਰਾਤ ਸਮੇਂ ਇਲਾਕੇ ਵਿਚ ਗਸ਼ਤ ਵਧਾ ਦਿੱਤੀ ਗਈ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ | ਉੱਧਰ ਸਥਾਨਕ ਨਿਵਾਸੀਆਂ ਨੇ ਵੀ ਇਨ੍ਹਾਂ ਘਟਨਾਵਾਂ 'ਤੇ ਚਿੰਤਾ ਜਤਾਈ ਹੈ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਰਾਤ ਦੇ ਸਮੇਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਲਾਲੜੂ ਮੰਡੀ ਵਿਖੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ <br/> ਅਗਲੀ ਖ਼ਬਰ ਡਿਜੀਟਲ ਸਿਹਤ ਅਤੇ ਏਆਈ-ਸੰਚਾਲਿਤ ਨਿਗਰਾਨੀ ਦਾ ਏਕੀਕਰਨ ਕੀਤਾ - ਡਾ. ਬਲਬੀਰ ਸਿੰਘ
Ad Position 24