11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਜਪਾ ਆਗੂ ਸੰਜੇ ਟੰਡਨ ਦੇ ਪੁੱਤਰ ਦੀ ਵਾਟਸਐਪ 'ਤੇ ਫ਼ਰਜ਼ੀ ਆਈ.ਡੀ. ਬਣਾ ਠੱਗੀ ਦਾ ਬੁਣਿਆ ਸੀ ਜਾਲ ਸਾਈਬਰ ਪੁਲਿਸ ਨੇ ਮੁਹਾਲੀ ਤੋਂ ਕਥਿਤ ਦੋਸ਼ੀ ਨੌਜਵਾਨ ਨੂੰ ਕੀਤਾ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਚੰਡੀਗੜ੍ਹ, 28 ਮਾਰਚ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਵਿਚ ਵਾਟਸਐਪ 'ਤੇ ਫ਼ਰਜ਼ੀ ਆਈ.ਡੀ ਬਣਾਕੇ ਠੱਗੀ ਕਰਨ ਦੇ ਮਾਮਲੇ 'ਚ ਸਾਈਬਰ ਕ੍ਰਾਈਮ ਪੁਲਿਸ ਨੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਦੇ ਪੁੱਤਰ ਸੱਤਿਅਮ ਟੰਡਨ ਨਾਲ ਸੰਬੰਧਿਤ ਹੈ, ਜਿੱਥੇ ਦੋਸ਼ੀ ਨੇ ਸੱਤਿਅਮ ਟੰਡਨ ਦੀ ਤਸਵੀਰ ਅਤੇ ਨਾਂ ਦੀ ਵਰਤੋਂ ਕਰਦੇ ਹੋਏ ਵਾਟਸਐਪ 'ਤੇ ਫ਼ਰਜ਼ੀ ਪੋ੍ਰਫਾਈਲ ਤਿਆਰ ਕੀਤੀ ਅਤੇ ਲੋਕਾਂ ਨਾਲ ਠੱਗੀ ਕਰਨ ਦੀ ਕੋਸ਼ਿਸ਼ ਕੀਤੀ | ਸਾਈਬਰ ਕ੍ਰਾਈਮ ਥਾਣਾ ਚੰਡੀਗੜ੍ਹ ਨੇ ਇਸ ਸਬੰਧ ਵਿਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 319(2) ਅਤੇ ਆਈ.ਟੀ. ਐਕਟ ਦੀ ਧਾਰਾ 66(ਸੀ) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਦੋਸ਼ੀ ਤੱਕ ਪਹੁੰਚ ਬਣਾਈ | ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਲੋੜ ਪੈਣ 'ਤੇ ਹੋਰ ਗਿ੍ਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ | ਸਾਈਬਰ ਸੈੱਲ ਦੇ ਅਧਿਕਾਰੀਆਂ ਮੁਤਾਬਿਕ ਡਿਜੀਟਲ ਸਬੂਤਾਂ ਦੇ ਆਧਾਰ 'ਤੇ ਐਸ.ਏ.ਐਸ ਨਗਰ ਮੁਹਾਲੀ ਤੋਂ ਕੁਨਾਲ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਹੋਰ ਕੋਈ ਸਾਥੀ ਤਾਂ ਸ਼ਾਮਿਲ ਨਹੀਂ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਤੋਂ ਤਿ੍ਲੋਕਪੁਰ ਲਈ 26ਵੀਂ ਪੈਦਲ ਯਾਤਰਾ ਰਵਾਨਾ <br/> ਅਗਲੀ ਖ਼ਬਰ ਚੰਡੀਗੜ੍ਹ ਅੰਡਰ-20 ਰਾਸ਼ਟਰੀ ਫੁੱਟਬਾਲ ਚੈਂਪੀਅਨਸ਼ਿਪ ਲਈ ਟਰਾਇਲ 3 ਤੋਂ <br/>
Ad Position 24