ਮੁੱਲਾਂਪੁਰ ਗਰੀਬਦਾਸ, 28 ਮਾਰਚ (ਦਿਲਬਰ ਸਿੰਘ ਖੈਰਪੁਰ)-ਮੈਡਮ ਜਸਵੀਰ ਕੌਰ ਵਲੋਂ ਪੁਲਿਸ ਵਿਭਾਗ 'ਚ ਦਿੱਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਦੀ ਸਬ-ਇੰਸਪੈਕਟਰ ਤੋਂ ਇੰਸਪੈਕਟਰ ਵਜੋਂ ਤਰੱਕੀ ਹੋਈ ਹੈ | ਇਸ ਦੇ ਚਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਤੇ ਐਸ. ਪੀ. ਰਮਨਦੀਪ ਸਿੰਘ ਵਲੋਂ ਜਸਵੀਰ ਕੌਰ ਨੂੰ ਇੰਸਪੈਕਟਰ ਵਜੋਂ ਸਟਾਰ ਲਗਾਏ ਗਏ | ਜ਼ਿਕਰਯੋਗ ਹੈ ਕਿ ਮੈਡਮ ਜਸਵੀਰ ਕੌਰ ਨੇ ਵੱਖ-ਵੱਖ ਥਾਣਿਆਂ 'ਚ ਤਨਦੇਹੀ ਤੇ ਪੂਰੀ ਇਮਾਨਦਾਰੀ ਨਾਲ ਸੇਵਾ ਨਿਭਾਉਂਦੇ ਹੋਏ ਹਮੇਸ਼ਾ ਆਪਣੀ ਡਿਊਟੀ ਨੂੰ ਤਰਜ਼ੀਹ ਦਿੱਤੀ ਹੈ | ਨਵ-ਨਿਯੁਕਤ ਇੰਸਪੈਕਟਰ ਜਸਵੀਰ ਕੌਰ ਨੇ ਕਿਹਾ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੀ ਸੱਚੇ ਅਰਥਾਂ 'ਚ ਪਰਉਪਕਾਰੀ ਕਾਰਜ ਹੈ |