11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅਕਾਲੀ ਦਲ ਦੇ ਹਲਕਾ ਇੰਚਾਰਜ ਖੇੜਾ ਵਲੋਂ ਪਿੰਡ ਸ਼ੂੰਕ ਸਥਿਤ ਅਨਾਜ ਭੰਡਾਰ ਕੇਂਦਰ ਦਾ ਦੌਰਾ ਕਿਹਾ, ਸੁਸਰੀ ਵਾਲੀ ਕਣਕ ਖਾ ਕੇ ਲੋਕ ਹੋਣਗੇ ਬਿਮਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਮੁੱਲਾਂਪੁਰ ਗਰੀਬਦਾਸ, 28 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਅੱਜ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸਦੇ ਪਿੰਡ ਸ਼ੂੰਕ ਸਥਿਤ ਅਨਾਜ ਭੰਡਾਰ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਸਰਕਾਰ ਵਲੋਂ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ 'ਤੇ ਗੰਭੀਰ ਚਿੰਤਾ ਜਤਾਈ | ਖੇੜਾ ਨੇ ਦੋਸ਼ ਲਗਾਇਆ ਕਿ ਸਰਕਾਰ ਇਕ ਪਾਸੇ ਬੈਨਰਾਂ ਅਤੇ ਇਸ਼ਤਿਹਾਰਾਂ 'ਤੇ ਲੋਕਾਂ ਦਾ ਪੈਸਾ ਖ਼ਰਚ ਰਹੀ ਹੈ, ਜਦਕਿ ਦੂਜੇ ਪਾਸੇ ਗ਼ਰੀਬਾਂ ਨੂੰ ਦਿੱਤੇ ਜਾ ਰਹੇ ਅਨਾਜ ਦੀ ਬੁਨਿਆਦੀ ਗੁਣਵੱਤਾ ਯਕੀਨੀ ਬਣਾਉਣ 'ਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੰਡੀ ਜਾ ਰਹੀ ਕਣਕ ਸੁਸਰੀ ਨੇ ਖਾਧੀ ਹੋਈ ਹੈ, ਜੋ ਕਿ ਗਲੀਆਂ-ਸੜੀਆਂ ਬੋਰੀਆਂ 'ਚ ਪੈਕ ਹੈ ਅਤੇ ਉਸ ਨੂੰ ਉੱਲੀ ਤੱਕ ਲੱਗੀ ਹੋਈ ਹੈ, ਜਿਸ ਕਰਕੇ ਕਣਕ ਲਾਭਪਾਤਰੀਆਂ ਨੂੰ ਵੰਡਣਯੋਗ ਨਹੀਂ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਤੀ ਲਾਭਪਾਤਰੀ ਕਣਕ ਦੀ ਮਾਤਰਾ ਘਟਾ ਕੇ ਸਿਰਫ਼ 5 ਕਿੱਲੋ ਕਰ ਦਿੱਤੀ ਹੈ, ਜੋ ਕਿ ਲੋੜਵੰਦ ਪਰਿਵਾਰਾਂ ਲਈ ਨਾਕਾਫ਼ੀ ਹੈ | ਖੇੜਾ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਲੱਖਾਂ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ, ਜਿਸ ਕਾਰਨ ਕਈ ਹੱਕਦਾਰ ਲੋਕ ਜ਼ਰੂਰੀ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਨੇ ਗ਼ਰੀਬਾਂ ਦੀਆਂ ਵੋਟਾਂ ਲੈ ਕੇ ਸੱਤਾ ਹਾਸਿਲ ਕੀਤੀ ਹੈ ਅਤੇ ਲੋਕ ਹੁਣ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਦਾ ਜਵਾਬ ਸਾਲ 2027 ਦੀਆਂ ਚੋਣਾਂ 'ਚ ਦੇਣਗੇ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਵੰਡੀ ਜਾਣ ਵਾਲੀ ਕਣਕ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜਵੰਦ ਲੋਕਾਂ ਨੂੰ ਯੋਗ ਮਾਤਰਾ 'ਚ ਰਾਸ਼ਨ ਮੁਹੱਈਆ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਨੂੰ ਮਿਲਿਆ 'ਕਿ੍ਏਟਰਜ਼ ਆਫ਼ ਪੰਜਾਬ ਐਕਸੀਲੈਂਸ ਐਵਾਰਡ' <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਝੰਡਾ ਸਾਹਿਬ ਦੀ ਨਵੀਂ ਕਮੇਟੀ ਸਰਬਸੰਮਤੀ ਨਾਲ ਚੁਣੀ ਗੁਰਮੇਲ ਸਿੰਘ ਕਲਾਰਾਂ ਨੂੰ ਸੌਂਪੀ ਮੁੱਖ ਸੇਵਾਦਾ...
Ad Position 24