ਖਰੜ, 2 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਬੀਤੀ ਕੱਲ੍ਹ ਚੰਡੀਗੜ੍ਹ ਸਥਿਤ ਭਾਜਪਾ ਦੇ ਦਫ਼ਤਰ 'ਤੇ ਹੋਇਆ ਗ੍ਰਨੇਡ ਧਮਾਕਾ ਇਕ ਦੁਖਦਾਈ ਘਟਨਾ ਵਾਪਰੀ ਹੈ, ਪਰ ਖੁਸ਼ਕਿਸਮਤੀ ਰਹੀ ਕਿ ਇਸ ਨਾਲ ਕੋਈ ਜਾਨੀ ਨੁਕਸਾਨ ਨਹੀ ਹੋਇਆ ਅਤੇ ਪਾਰਕਿੰਗ ਵਿਚ ਖੜ੍ਹੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਮਾਕੇ ਪਹਿਲਾਂ ਪੰਜਾਬ ਦੇ ਥਾਣਿਆਂ ਅਤੇ ਫਿਰ ਹੁਸ਼ਿਆਰਪੁਰ ਵਿਖੇ ਪਿਛਲੇ ਦਿਨੀਂ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਤੋੜਨਾ ਅਤੇ ਫਿਰ ਚੰਡੀਗੜ੍ਹ ਵਿਚ ਭਾਜਪਾ ਦਫ਼ਤਰ ਦੇ ਗ੍ਰਨੇਡ ਨਾਲ ਹਮਲਾ ਕਰਨਾ ਆਪਸੀ ਭਾਈਚਾਰ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ ਦਾ ਸੰਕੇਤ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਪੰਜਾਬ 'ਚ ਤੇਜ਼ੀ ਨਾਲ ਵਧਦੇ ਪ੍ਰਭਾਵ ਕਾਰਨ ਵੰਡਵਾਦੀ ਤਾਕਤਾਂ ਘਬਰਾ ਗਈਆਂ ਹਨ |