ਚੰਡੀਗੜ੍ਹ, 3 ਅਪ੍ਰੈਲ (ਕਪਿਲ ਵਧਵਾ)ਮਨੀਮਾਜਰਾ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ 2 ਅਪ੍ਰੈਲ ਨੂੰ ਕਰੀਬ 3:35 ਵਜੇ ਏ. ਐੱਸ. ਆਈ. ਮਨੀਸ਼ ਸਮੇਤ ਪੁਲਿਸ ਟੀਮ ਵਲੋਂ ਮਨੀਮਾਜਰਾ ਇਲਾਕੇ 'ਚ ਤਲਾਸ਼ੀ ਕੀਤੀ ਜਾ ਰਹੀ ਸੀ | ਇਸ ਦੌਰਾਨ ਸਰਕਾਰੀ ਮਾਡਲ ਹਾਈ ਸਕੂਲ ਪਾਕੇਟ ਨੰਬਰ-8 ਦੇ ਸਾਹਮਣੇ ਕੱਚੇ ਰਸਤੇ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ | ਤਲਾਸ਼ੀ ਦੌਰਾਨ ਉਸਦੇ ਕਬਜ਼ੇ 'ਚੋਂ 8.47 ਗ੍ਰਾਮ ਹੈਰੋਇਨ ਬਰਾਮਦ ਹੋਈ | ਬਰਾਮਦ ਪਦਾਰਥ ਨੂੰ ਪੁਲਿਸ ਨੇ ਕਾਨੂੰਨੀ ਕਾਰਵਾਈ ਤਹਿਤ ਜਬਤ ਕਰ ਲਿਆ | ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮੁਹੰਮਦ ਤਾਲਿਬ (28) ਵਾਸੀ ਸ਼ਾਂਤੀ ਨਗਰ, ਮਨੀਮਾਜਰਾ ਦੇ ਰੂਪ ਵਿਚ ਹੋਈ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕੀਤੀ ਗਈ | ਪੁਲਿਸ ਨੇ 3 ਅਪ੍ਰੈਲ ਨੂੰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ |