09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਤੇਜ਼ ਰਫ਼ਤਾਰ ਈ-ਰਿਕਸ਼ਾ ਦੀ ਟੱਕਰ ਨਾਲ ਔਰਤ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 04-04-2026
ਜ਼ੀਰਕਪੁਰ, 3 ਅਪ੍ਰੈਲ (ਮਨਿੰਦਰ ਸਿੰਘ)-ਪੁਰਾਣੀ-ਅੰਬਾਲਾ ਰੋਡ 'ਤੇ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਈ-ਰਿਕਸ਼ਾ ਤੇ ਇਕ ਅਣਪਛਾਤੀ ਕਾਰ ਵਿਚਕਾਰ ਵਾਪਰੇ ਹਾਦਸੇ ਦੌਰਾਨ ਇਕ ਔਰਤ ਜ਼ਖ਼ਮੀ ਹੋ ਗਈ | ਪੁਲਿਸ ਨੇ ਫ਼ਿਲਹਾਲ ਅਣਪਛਾਤੀ ਕਾਰ ਤੇ ਈ-ਰਿਕਸ਼ਾ ਦੇ ਚਾਲਕਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਸ਼ਾਂਤ ਕਪਿਲ ਵਾਸੀ ਸੈਕਟਰ-12 ਪੰਚਕੂਲਾ ਨੇ ਦੱਸਿਆ ਹੈ ਕਿ ਉਹ ਟ੍ਰਾਈਸਿਟੀ ਖੇਤਰ ਵਿਚ ਠੇਕੇਦਾਰ ਵਜੋਂ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ ਉਸ ਦੀ ਪਤਨੀ ਸਰਿਤਾ ਕਪਿਲ ਬੀਤੀ 14 ਮਾਰਚ ਨੂੰ ਸ਼ਾਮ ਦੇ 6 ਵਜੇ ਦੇ ਕਰੀਬ ਫੋਕਲ ਪੁਆਇੰਟ ਮੁਬਾਰਕਪੁਰ ਤੋਂ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਘਰ ਵਾਪਸ ਆ ਰਹੀ ਸੀ ਅਤੇ ਇਸੇ ਦੌਰਾਨ ਜਦੋਂ ਉਹ ਪੁਰਾਣੀ ਅੰਬਾਲਾ ਰੋਡ 'ਤੇ ਪੈਟਰੋਲ ਪੰਪ 'ਤੇ ਪੁੱਜੀ ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਈ-ਰਿਕਸ਼ਾ ਨੇ ਉਸ ਨੂੰ ਟੱਕਰ ਮਾਰ ਦਿੱਤੀ | ਸ਼ਿਕਾਇਤਕਰਤਾ ਨੂੰ ਸ਼ੱਕ ਹੈ ਕਿ ਇਕ ਅਣਪਛਾਤੀ ਕਾਰ ਨੇ ਪਿੱਛੇ ਤੋਂ ਈ-ਰਿਕਸ਼ਾ ਨੂੰ ਟੱਕਰ ਮਾਰੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ | ਟੱਕਰ ਇੰਨੀ ਜ਼ਬਰਦਸਤ ਸੀ ਕਿ ਸਰਿਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਈ | ਰਾਹਗੀਰਾਂ ਨੇ ਉਸ ਨੂੰ ਤੁਰੰਤ ਢਕੌਲੀ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਦੇ ਚਲਦਿਆਂ ਉਸ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ | ਜ਼ਖ਼ਮੀ ਔਰਤ ਇਸ ਸਮੇਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਜ਼ੇਰੇ ਇਲਾਜ ਹੈ | ਹਾਦਸੇ ਵਿਚ ਪੀੜਤਾ ਦਾ ਸਕੂਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਅਮਲਾਲਾ ਵਿਖੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ ਜਾਰੀ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰਾਂ ਨੂੰ ਸਰਕਾਰ ਦੇ ਫ਼ੈਸਲੇ ਦੀ ਖ਼ੱਜਲ਼ ਖ਼ੁਆਰੀ ਤੋਂ ਪ੍ਰੇਸ਼ਾਨ ਹੋਣ ਦਾ ਖ਼ਦਸ਼ਾ
Ad Position 24