09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਦੇ ਵਿਹੜੇ 'ਚ ਡਾ. ਬਲਵਿੰਦਰ ਕੌਰ ਬਰਾੜ ਨਾਲ ਰੂਬਰੂ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-04-2026
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਦੇ ਵਿਹੜੇ 'ਚ ਸਾਹਿਤਕ ਸੱਥ ਮੁਹਾਲੀ ਵਲੋਂ ਡਾ. ਬਲਵਿੰਦਰ ਕੌਰ ਬਰਾੜ (ਸਾਬਕਾ ਪ੍ਰੋ. ਪੰਜਾਬੀ ਯੂਨੀਵਰਸਿਟੀ ਪਟਿਆਲਾ) ਨਾਲ ਰੂਬਰੂ ਸਮਾਗਮ ਕਰਵਾਇਆ | ਸਮਾਗਮ ਦਾ ਆਗਾਜ਼ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਹੋਇਆ, ਉਪਰੰਤ ਡਾ. ਦਵਿੰਦਰ ਸਿੰਘ ਬੋਹਾ ਨੇ ਸਮੁੱਚੇ ਹਾਜ਼ਰੀਨਾਂ ਨੂੰ 'ਜੀ ਆਇਆ' ਆਖਦਿਆਂ ਡਾ. ਬਲਵਿੰਦਰ ਕੌਰ ਬਰਾੜ ਵਲੋਂ ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਦੇ ਖੇਤਰ 'ਚ ਪਾਏ ਗਏ ਯੋਗਦਾਨ 'ਤੇ ਚਾਨਣਾ ਪਾਇਆ | ਇਸ ਤੋਂ ਬਾਅਦ ਮੁੱਖ ਬੁਲਾਰੇ ਡਾ. ਬਲਵਿੰਦਰ ਕੌਰ ਬਰਾੜ ਨੇ ਸ੍ਰੋਤਿਆਂ ਦੇ ਰੂਬਰੂ ਹੁੰਦਿਆਂ ਸਾਹਿਤ, ਸਮਾਜ ਅਤੇ ਜੀਵਨ ਫ਼ਲਸਫ਼ੇ ਸੰਬੰਧੀ ਮਹੱਤਵਪੂਰਨ ਵਿਚਾਰ ਰੱਖੇ | ਨਾਰੀ ਸਰੋਕਾਰਾਂ ਬਾਰੇ ਖੁੱਲ੍ਹ ਕੇ ਗੱਲ ਕਰਦਿਆਂ ਡਾ. ਬਰਾੜ ਨੇ ਅਪੀਲ ਕੀਤੀ ਕਿ ਲੜਕੀਆਂ ਨੂੰ ਫੌਕੀ ਚਕਾ-ਚੌਂਧ ਵਿਚ ਗਲਤਾਨ ਹੋਣ ਦੀ ਬਜਾਏ ਆਪਣੀਆਂ ਅਸਲ ਸਮਰਥਾਵਾਂ ਨੂੰ ਪਛਾਣ ਕੇ ਅੱਗੇ ਵਧਣਾ ਚਾਹੀਦਾ ਹੈ ਤੇ ਆਪਣੇ ਪੈਰਾਂ 'ਤੇ ਜ਼ਰੂਰ ਖੜ੍ਹੇ ਹੋਣਾ ਚਾਹੀਦਾ ਹੈ | ਇਸ ਮੌਕੇ ਸ੍ਰੋਤਿਆਂ ਵਲੋਂ ਆਪਣੇ ਸ਼ੰਕਿਆਂ ਦੇ ਨਿਵਾਰਣ ਲਈ ਕਈ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਡਾ. ਬਲਵਿੰਦਰ ਕੌਰ ਬਰਾੜ ਵਲੋਂ ਬੜੇ ਸਪੱਸ਼ਟ ਜਵਾਬ ਦਿੱਤੇ ਗਏ | ਇਸ ਮੌਕੇ ਐੱਸ. ਕੇ. ਅਗਰਵਾਲ, ਡੀ. ਐੱਸ. ਪੀ. ਹਰਸਿਮਰਨ ਸਿੰਘ ਬੱਲ, ਡਾ. ਬਲਦੇਵ ਸਿੰਘ ਸਪਤਰਿਸ਼ੀ, ਗੁਰਮੀਤ ਸਿੰਘ ਜੌੜਾ, ਭੁਪਿੰਦਰ ਸਿੰਘ, ਪ੍ਰਭਜੋਤ ਕੌਰ ਢਿੱਲੋਂ, ਪਿਆਰਾ ਸਿੰਘ ਰਾਹੀ, ਭੁਪਿੰਦਰ ਮਲਿਕ, ਸੁਰਿੰਦਰ ਅਤੈ ਸਿੰਘ, ਡਾ. ਗੁਰਮਿੰਦਰ ਕੌਰ ਸਿੱਧੂ ਅਤੇ ਸੁਰਿੰਦਰ ਕੁਮਾਰ ਨੇ ਵੀ ਸ੍ਰੋਤਿਆਂ ਨਾਲ ਵਿਚਾਰਾਂ ਦੀ ਸਾਂਝ ਪਾਈ | ਇਸ ਤੋਂ ਬਾਅਦ ਪ੍ਰਬੰਧਕਾਂ ਵਲੋਂ ਡਾ. ਬਲਵਿੰਦਰ ਕੌਰ ਬਰਾੜ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਅੰਤ 'ਚ ਡਾ. ਦਰਸ਼ਨ ਕੌਰ ਖੋਜ ਅਫ਼ਸਰ ਨੇ ਸਮੁੱਚੇ ਮਹਿਮਾਨਾਂ ਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਮਾਂ-ਬੋਲੀ, ਸਾਹਿਤ ਤੇ ਚਿੰਤਨ ਦੀ ਅਮੀਰੀ ਲਈ ਡਾ. ਬਲਵਿੰਦਰ ਕੌਰ ਬਰਾੜ ਦੇ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਦਿਲਪ੍ਰੀਤ ਵਲੋਂ ਬਾਖ਼ੂਬੀ ਕੀਤਾ | ਇਸ ਮੌਕੇ ਪ੍ਰੋ. ਲਾਭ ਸਿੰਘ ਖੀਵਾ, ਵਰਿੰਦਰ ਚੱਠਾ, ਹਰਮੀਤ ਸਿੰਘ, ਪਰਮਜੀਤ ਮਾਨ, ਭੁਪਿੰਦਰ ਕੌਰ, ਮਨਜੀਤ ਪਾਲ ਸਿੰਘ, ਅਮਰ ਗੀਤ, ਮੋਹਿਨੀ ਤੂਰ, ਜਤਿੰਦਰਪਾਲ ਸਿੰਘ, ਗੁਰਦਰਸ਼ਨ ਬੈਂਸ, ਡਾ. ਸੁਰਿੰਦਰ ਕੁਮਾਰ, ਜਪਨੀਤ ਕੌਰ, ਸੁਰਜੀਤ ਸੁਮਨ, ਇੰਦਰਜੀਤ ਪਰੇਮੀ, ਜਸਵਿੰਦਰ ਕਾਈਨੌਰ, ਅਮਰਜੀਤ ਕੌਰ, ਮੋਹਿੰਦਰ ਸਿੰਘ, ਕੁਲਦੀਪ ਸਿੰਘ ਤੇ ਮਨਜੀਤ ਸਿੰਘ ਸਮੇਤ ਸਟੈਨੋਗ੍ਰਾਫ਼ੀ ਦੇ ਸਿਖਿਆਰਥੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਟੀ ਬੱਸ ਸਰਿਵਸ ਦੇ ਰੂਪ 'ਚ ਮੁਹਾਲੀ ਸ਼ਹਿਰ ਨੂੰ ਮਿਲੇਗੀ ਵੱਡੀ ਸਹੂਲਤ : ਡਾ. ਆਹਲੂਵਾਲੀਆ <br/> ਅਗਲੀ ਖ਼ਬਰ ਪਿੰਡ ਅਮਲਾਲਾ ਵਿਖੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ ਜਾਰੀ <br/>
Ad Position 24