09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਿਹਤ ਮੰਤਰੀ ਨੇ 'ਵਿਸ਼ਵ ਆਟੀਜ਼ਮ ਦਿਵਸ' ਮੌਕੇ ਮੁਹਾਲੀ ਸਥਿਤ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 04-04-2026
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਮੁਹਾਲੀ ਸਥਿਤ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਡਿਸਆਰਡਰਜ਼ ਲਈ ਸੈਂਟਰ ਆਫ਼ ਐਕਸੀਲੈਂਸ ਨੂੰ ਪੂਰਾ ਸਮਰਥਨ ਦੇ ਰਹੀ ਹੈ ਤਾਂ ਜੋ ਭਵਿੱਖ ਵਿਚ ਇਹ ਸੈਂਟਰ ਹੋਰ ਮਜ਼ਬੂਤੀ ਨਾਲ ਉੱਭਰ ਸਕੇ | ਉਨ੍ਹਾਂ ਕਿਹਾ ਕਿ ਹਜ਼ਾਰਾਂ ਬੱਚੇ ਇਨ੍ਹਾਂ ਬਿਮਾਰੀਆਂ ਨਾਲ ਪ੍ਰਭਾਵਿਤ ਹਨ, ਪਰ ਸ਼ੁਰੂਆਤੀ ਪਛਾਣ, ਨਿਦਾਨ ਅਤੇ ਇਲਾਜ ਦੀਆਂ ਸਹੂਲਤਾਂ ਹਾਲੇ ਵੀ ਸੀਮਿਤ ਹਨ | ਇਹ ਸੈਂਟਰ ਸੂਬਾ ਪੱਧਰ 'ਤੇ ਇਕ ਸੁਚਾਰੂ ਸੇਵਾ ਮਾਡਲ ਤਿਆਰ ਕਰੇਗਾ, ਜਿਸ ਨਾਲ ਸਮੇਂ ਸਿਰ ਨਿਦਾਨ, ਵਿਗਿਆਨਕ ਆਧਾਰਿਤ ਇਲਾਜ ਅਤੇ ਲੰਬੇ ਸਮੇਂ ਦੀ ਸਹਾਇਤਾ, ਜਿਸ ਵਿਚ ਵੋਕੇਸ਼ਨਲ ਟ੍ਰੇਨਿੰਗ ਅਤੇ ਕਰੀਅਰ ਗਾਈਡੈਂਸ ਵੀ ਸ਼ਾਮਿਲ ਹਨ, ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕਈ ਬੱਚੇ ਅਜੇ ਵੀ ਨਿਦਾਨ ਤੋਂ ਬਾਹਰ ਹਨ, ਜਿਸ ਕਾਰਨ ਸ਼ੁਰੂਆਤੀ ਇਲਾਜ ਦਾ ਮੌਕਾ ਹੱਥੋਂ ਨਿਕਲ ਜਾਂਦਾ ਹੈ | ਇਸ ਸਮੱਸਿਆ ਦੇ ਹੱਲ ਲਈ ਇਹ ਸੈਂਟਰ ਇਕ ਹੀ ਛੱਤ ਹੇਠ ਕਈ ਤਰ੍ਹਾਂ ਦੀਆਂ ਸੇਵਾਵਾਂ ਜਿਵੇਂ ਕਿ ਨਿਊਰੋ ਡਿਵੈਲਪਮੈਂਟਲ ਪੀਡੀਐਟਿ੍ਕਸ, ਚਾਈਲਡ ਐਂਡ ਐਡੋਲੈਸੈਂਟ ਸਾਇਕਿਆਟਰੀ, ਮਾਨਸਿਕ ਸੇਵਾਵਾਂ, ਵਿਸ਼ੇਸ਼ ਸਿੱਖਿਆ, ਸਪੀਚ ਅਤੇ ਲੈਂਗਵੇਜ ਥੈਰੇਪੀ, ਆਡੀਓਲੋਜੀ, ਆਕਿਊਪੇਸ਼ਨਲ ਥੈਰੇਪੀ, ਫਿਜਿਓਥੈਰੇਪੀ, ਡੈਂਟਲ ਸੇਵਾਵਾਂ ਅਤੇ ਖ਼ਾਸ ਕਲੀਨਿਕ ਜਿਵੇਂ ਈ. ਐਨ. ਟੀ., ਨੇਤ੍ਰ ਚਿਕਿਤਸਾ ਅਤੇ ਔਰਥੋਪੀਡਿਕਸ ਆਦਿ ਮੁਹੱਈਆ ਕਰੇਗਾ | ਇਸ ਮੌਕੇ ਹਾਜ਼ਰ ਮਾਪਿਆਂ ਨੇ ਆਪਣੇ ਬੱਚਿਆਂ ਦੇ ਭਵਿੱਖ ਸੰਬੰਧੀ ਚਿੰਤਾਵਾਂ ਜ਼ਾਹਿਰ ਕਰਦਿਆਂ ਆਸ ਜਤਾਈ ਕਿ ਇਹ ਸੈਂਟਰ ਉਨ੍ਹਾਂ ਲਈ ਇਕ ਵੱਡਾ ਸਹਾਰਾ ਸਾਬਿਤ ਹੋਵੇਗਾ | ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਆਟੀਜ਼ਮ ਬਾਰੇ ਜਾਗਰੂਕਤਾ ਵਧਾਉਣ ਲਈ ਇਕ ਵੈੱਬਸਾਈਟ ਵੀ ਲਾਂਚ ਕੀਤੀ ਗਈ | ਇਸ ਮੌਕੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡਾ. ਨਵਦੀਪ ਸੈਣੀ ਡਾਇਰੈਕਟਰ ਪਿ੍ੰ. ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਭਗਵੰਤ ਸਿੰਘ ਸਮੇਤ ਹੋਰ ਵੀ ਸਿਹਤ ਅਧਿਕਾਰੀ ਹਾਜ਼ਰ ਸਨ | ਇਸੇ ਦੌਰਾਨ ਸਿਹਤ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਆਰੀ ਸਾਇੰਸਿਜ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸੈਂਟਰ ਨੂੰ ਵੀ ਵਿਕਸਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਸੰਵੇਦਨਸ਼ੀਲ, ਹਰ ਇਕ ਦੀ ਪਹੁੰਚ ਵਾਲੀ ਅਤੇ ਵਿਗਿਆਨਕ ਤੌਰ 'ਤੇ ਮਜ਼ਬੂਤ ਸਿਹਤ ਪ੍ਰਣਾਲੀ ਤਿਆਰ ਕਰਨ ਵੱਲ ਲਗਾਤਾਰ ਅੱਗੇ ਵਧ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਏ ਚਰਨਜੀਤ ਸਿੰਘ ਕਾਲੇਵਾਲ ਦਾ ਸ਼ਹਿਰੀ ਮੰਡਲ ਦੇ ਆਗੂਆਂ ਵਲੋਂ ਸਨਮਾਨ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਖਰੜ ਦੇ ਅਹੁਦੇਦਾਰਾਂ ਦੀ ਚੋਣ <br/>
Ad Position 24