08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗਰਭਵਤੀ ਔਰਤਾਂ ਮਾਹਿਰ ਡਾਕਟਰਾਂ ਕੋਲੋਂ ਹੀ ਜਾਂਚ ਕਰਵਾਉਣ-ਡਾ. ਸੰਗੀਤਾ ਜੈਨ

Ad Position 21
No active advertisement
ਅਜੀਤ ਡੈਸਕ 04-04-2026
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਗਰਭਵਤੀ ਔਰਤਾਂ ਦਾ ਸਮੇਂ ਸਿਰ ਮਿਆਰੀ ਇਲਾਜ ਸ਼ੁਰੂ ਕੀਤਾ ਜਾ ਸਕੇ | ਇਹ ਪ੍ਰਗਟਾਵਾ ਸਿਵਲ ਸਰਜਨ ਮੁਹਾਲੀ ਡਾ. ਸੰਗੀਤਾ ਜੈਨ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਗਰਭਵਤੀ ਔਰਤਾਂ ਨੂੰ ਮਿਆਰੀ ਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਔਰਤਾਂ ਨੂੰ ਗਰਭ ਧਾਰਨ ਤੋਂ ਲੈ ਕੇ ਜਣੇਪੇ ਅਤੇ ਜਣੇਪੇ ਤੋਂ ਬਾਅਦ ਤੱਕ ਉੱਚ ਪੱਧਰੀ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਸਿਹਤ ਸਟਾਫ਼ ਨੂੰ ਹਦਾਇਤ ਕੀਤੀ ਕਿ ਉੱਚ-ਜ਼ੋਖ਼ਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਪੈਸ਼ਲਿਸਟ ਡਾਕਟਰ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਜਾਂਚ ਕਰਵਾਈ ਜਾਵੇ | ਇਸੇ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਆਖਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ 'ਚੋਂ ਇਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ | ਮੀਟਿੰਗ 'ਚ ਇਸਤਰੀ ਰੋਗ ਮਾਹਿਰ ਡਾਕਟਰਾਂ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ਼ ਤੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਦੋ ਨੌਜਵਾਨ ਲੜਕੀਆਂ ਵਿਰੁੱਧ ਮਾਮਲਾ ਦਰਜ <br/> ਅਗਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24