ਲਾਲੜੂ, 3 ਅਪ੍ਰੈਲ (ਰਾਜਬੀਰ ਸਿੰਘ)-ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਤੇ ਸੀਨੀਅਰ 'ਆਪ' ਆਗੂ ਸੁਭਾਸ਼ ਸ਼ਰਮਾ ਵਲੋਂ ਵੱਖ-ਵੱਖ ਥਾਈਾ ਹਨੂੰਮਾਨ ਜੈਅੰਤੀ ਸੰਬੰਧੀ ਕਰਵਾਏ ਗਏ ਸਮਾਗਮਾਂ 'ਚ ਹਾਜ਼ਰੀ ਲੁਆਈ ਗਈ | ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਗਵਾਨ ਹਨੂੰਮਾਨ ਹਿੰਦੂ ਭਾਈਚਾਰੇ 'ਚ ਵਿਸ਼ੇਸ਼ ਅਹਿਮੀਅਤ ਰੱਖਦੇ ਹਨ ਤੇ ਉਨ੍ਹਾਂ ਦੇ ਜੈਅੰਤੀ ਸਮਾਗਮਾਂ ਵਿਚ ਸ਼ਾਮਿਲ ਹੋਣਾ ਉਨ੍ਹਾਂ ਲਈ ਸੁਭਾਗ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਕਰਵਾਉਣੇ ਚਾਹੀਦੇ ਹਨ ਕਿਉਂਕਿ ਇਸ ਨਾਲ ਸਮਾਜ 'ਚ ਭਾਈਚਾਰੇ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ | ਉਨ੍ਹਾਂ ਹਨੂੰਮਾਨ ਜੈਅੰਤੀ ਸੰਬੰਧੀ ਸਮਾਗਮ ਕਰਵਾਉਣ ਵਾਲੇ ਸਮੁੱਚੇ ਪ੍ਰਬੰਧਕਾਂ ਨੂੰ ਵਧਾਈ ਵੀ ਦਿੱਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ |