08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਾਲੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਖੇੜਾ ਦੇ ਹੱਕ 'ਚ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-04-2026
ਕੁਰਾਲੀ, 3 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਪਿੰਡ ਕਾਲੇਵਾਲ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ਾਲ ਮੀਟਿੰਗ ਹੋਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਖੇੜਾ ਨੇ ਕਿਹਾ ਕਿ ਜਿਹੜੇ ਵਿਅਕਤੀ ਆਪਣੀ ਮਾਂ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ 'ਚ ਸ਼ਾਮਿਲ ਹੋ ਰਹੇ ਹਨ, ਉਨ੍ਹਾਂ ਨੂੰ ਹਲਕੇ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਪੰਥ ਵਿਰੋਧੀ ਪਾਰਟੀ ਹੈ, ਜਿਹੜੀ ਸੂਬੇ ਦਾ ਭਲਾ ਨਹੀਂ ਕਰ ਸਕਦੀ | ਉਨ੍ਹਾਂ ਦੱਸਿਆ ਕਿ ਅੱਜ ਸਾਡੀ ਨੌਜਵਾਨੀ ਨੂੰ ਬੇਰੁਜ਼ਗਾਰੀ ਵੱਲ ਧੱਕਿਆ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਜੋ ਸੂਬੇ ਦਾ ਭਲਾ ਕਰਨ ਦੀ ਸਮਰੱਥਾ ਰੱਖਦੀ ਹੈ ਅਤੇ ਹਮੇਸ਼ਾਂ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ 'ਚ ਪੰਜਾਬ 'ਚ ਗੁੰਡਾ ਰਾਜ ਚੱਲ ਰਿਹਾ ਹੈ ਅਤੇ ਰੋਜ਼ਾਨਾ ਲੁੱਟਾਂ ਖੋਹਾਂ, ਫਿਰੌਤੀਆ, ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਖੇੜਾ ਨੇ ਕਿਹਾ ਕਿ ਇਸ ਸਰਕਾਰ 'ਚ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਨਹੀਂ ਹੈ ਜੋ ਸੂਬੇ ਦੇ ਵਿਗੜਦੇ ਹਾਲਾਤਾਂ 'ਤੇ ਕਾਬੂ ਪਾ ਸਕੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਲੋਕ ਇਨ੍ਹਾਂ ਨਾਕਾਮ ਨੀਤੀਆਂ ਦਾ ਜਵਾਬ ਜ਼ਰੂਰ ਦੇਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਲਈ ਇਕਜੁੱਟ ਹੋਣਗੇ | ਉਕਤ ਮੀਟਿੰਗ ਦੌਰਾਨ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਜੈਲਦਾਰ, ਪ੍ਰਧਾਨ ਦਲਜੀਤ ਸਿੰਘ, ਗੁਰਜੀਤ ਸਿੰਘ ਬੈਂਸ, ਮਨਸਾ ਸਿੰਘ ਪ੍ਰਧਾਨ, ਅਮਰਜੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ, ਅਰਵਿੰਦਰ ਸਿੰਘ, ਹਰਦੀਪ ਸਿੰਘ ਖਿਜ਼ਰਾਬਾਦ, ਜਸਪਾਲ ਸਿੰਘ ਖਿਜ਼ਰਾਬਾਦ, ਰਣਜੀਤ ਸਿੰਘ ਨੌਨਾ, ਬਲਜੀਤ ਸਿੰਘ, ਹਰਮਿੰਦਰ ਸਿੰਘ, ਜਤਿੰਦਰ ਸਿੰਘ, ਜਗਦੀਪ ਸਿੰਘ, ਮੋਹਣ ਸਿੰਘ, ਦਿਲਬਾਗ ਸਿੰਘ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਤੋਂ ਵਾਂਝਾ ਰੱਖਣਾ ਕਿਹੜਾ ਨਿਆਂ-ਅਮਿ੍ੰਤ ਵਰਮਾ/ਅਸ਼ਵਨੀ ਖਜ... ਅਗਲੀ ਖ਼ਬਰ ਨੁਕਸਾਨੇ ਹੋਣ ਕਾਰਨ ਰੇਲਵੇ ਫਾਟਕ 1 ਘੰਟਾ ਰਿਹਾ ਬੰਦ-ਰੇਲ ਗੱਡੀਆਂ ਵੀ ਰੁਕ-ਰੁਕ ਕੇ ਨਿਕਲਦੀਆਂ ਰਹੀਆਂ ਤੇ ਰਾਹਗੀਰ ਹੋਏ ਪ...
Ad Position 24