09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

'ਖੇਤਾਂ ਤੋਂ ਪਲੇਟ ਤੱਕ' ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇਕ ਨਿਵੇਕਲੀ ਪਹਿਲਕਦਮੀ ਇਹ ਪਹਿਲਕਦਮੀ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ. ਈ. ਜਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ ਕੀਤੀ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਚੰਡੀਗੜ੍ਹ, 4 ਅਪ੍ਰੈਲ (ਅਜੀਤ ਬਿਊਰੋ)-ਟਿਕਾਊ ਖੇਤੀਬਾੜੀ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ. ਈ. ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ 'ਮਿੱਟੀ ਤੋਂ ਥਾਲੀ' ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਰਾਜ ਭਰ ਵਿਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ | ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਤੇ ਵਾਤਾਵਰਨੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਸੈਮੀਨਾਰ ਦਾ ਆਰੰਭ ਕਰਦਿਆਂ ਮਿਸ ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ. ਈ. ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ | ਸੈਮੀਨਾਰ 'ਚ ਪੰਜਾਬ, ਯੂ. ਐਸ. ਏ. ਤੇ ਯੂ. ਕੇ. ਤੋਂ ਆਏ ਲਗਪਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ | ਚਰਚਾ ਦੌਰਾਨ ਅÏਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿਚ ਜੈਵਿਕ ਕਾਰਬਨ, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਤੇ ਐਕਸਪੋਰਟ ਵਰਗੇ ਅਹਿਮ ਮਸਲਿਆਂ 'ਤੇ ਵਿਸਥਾਰ ਨਾਲ ਵਿਚਾਰ ਹੋਇਆ | ਸੈਮੀਨਾਰ ਦੇ ਭਾਗੀਦਾਰਾਂ ਵਿਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂ. ਐਸ. ਏ.), ਸਰਬਜੀਤ ਬਾਜਵਾ (ਅੰਮਿ੍ਤਸਰ), ਮਾਹਿਰ ਸੱਤ ਸਿੰਘ ਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਿਲ ਸਨ | ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਤੇ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ 'ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ | ਮੁਕਤੀ ਕੁਮਾਰ (ਕਾਰਬਨ ਸਾਵੀ, ਯੂ. ਕੇ.) ਨੇ ਮਿੱਟੀ ਵਿਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ | ਇਸ ਪਹਿਲਕਦਮੀ ਤਹਿਤ ਇੱਕ 'ਥਿੰਕ ਐਂਡ ਡੂ ਟੈਂਕ' ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਵਲੋਂ ਸੈਕਟਰ 26 ਦੇ ਟਰਾਂਸਪੋਰਟ ਖੇਤਰ 'ਚ ਵਿਕਾਸ ਕਾਰਜਾਂ ਦਾ ਨਿਰੀਖਣ <br/> ਅਗਲੀ ਖ਼ਬਰ ਪੀ. ਜੀ. ਆਈ. 'ਚ ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਨੇ ਸ਼ਾਂਤਮਈ ਮੋਮਬੱਤੀ ਮਾਰਚ ਕੱਢਿਆ <br/>
Ad Position 24