ਲਾਲੜੂ, 4 ਅਪ੍ਰੈਲ (ਰਾਜਬੀਰ ਸਿੰਘ)-ਪੰਜਾਬੀ ਅਖ਼ਬਾਰ ਦੇ ਪੱਤਰਕਾਰ ਪਿ੍ਤਪਾਲ ਸਿੰਘ ਬਾਛਲ ਮਲਕਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਹਰਦਮ ਸਿੰਘ ਬਾਛਲ (ਕਰੀਬ 65 ਸਾਲ ) ਦੀ ਮੌਤ ਹੋ ਗਈ | ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਮਲਕਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਜ਼ਿਕਰਯੋਗ ਹੈ ਕਿ ਹਰਦਮ ਸਿੰਘ ਆਪਣੇ ਦਫ਼ਤਰ ਵਿਖੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਰਸਤੇ 'ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਹਲਕਾ ਡੇਰਾਬੱਸੀ ਕਾਂਗਰਸ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋ, ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਸੁੱਖਾ ਮਲਕਪੁਰ, ਅਕਾਲੀ ਆਗੂ ਮਨਜੀਤ ਸਿੰਘ ਮਲਕਪੁਰ, ਨਗਰ ਕੌਂਸਲ ਲਾਲੜੂ ਦੇ ਸਾਬਕਾ ਪ੍ਰਧਾਨ ਬੁੱਲੂ ਰਾਣਾ, ਅਮਰੀਕ ਸਿੰਘ ਮਲਕਪੁਰ, ਅਕਾਲੀ ਆਗੂ ਰਘੁਵੀਰ ਜੁਨੇਜਾ, ਕੁਲਦੀਪ ਸ਼ਰਮਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |