10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੇਰਾਬੱਸੀ ਵਿਖੇ ਬਿਜਲੀ ਦਾ ਟੁੱਟਿਆ ਖੰਭਾ ਹਾਦਸਿਆਂ ਨੂੰ ਦੇ ਰਿਹੈ ਸੱਦਾ ਬਿਜਲੀ ਵਿਭਾਗ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਲੋਕਾਂ 'ਚ ਰੋਸ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਡੇਰਾਬੱਸੀ, 4 ਅਪ੍ਰੈਲ (ਗੁਰਮੀਤ ਸਿੰਘ)- ਪਿੰਡ ਕੂੜਾਂਵਾਲਾ ਨੂੰ ਹਰੀਪੁਰ ਹਿੰਦੂਆਂ ਨਾਲ ਜੋੜਨ ਵਾਲੀ ਮੁੱਖ ਸੜਕ 'ਤੇ ਪਿਛਲੇ ਲੰਮੇ ਸਮੇਂ ਤੋਂ ਖੜ੍ਹਾ ਬਿਜਲੀ ਦਾ ਟੁੱਟਿਆ ਖੰਭਾ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਲਈ ਖ਼ਤਰਾ ਬਣਿਆ ਹੋਇਆ ਹੈ | ਸੜਕ ਕਿਨਾਰੇ ਟੁੱਟ ਕੇ ਝੁੱਕੇ ਇਸ ਖੰਭੇ ਵੱਲ ਬਿਜਲੀ ਵਿਭਾਗ ਦਾ ਕੋਈ ਧਿਆਨ ਨਹੀਂ ਹੈ | ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਾਇਦ ਵਿਭਾਗ ਕਿਸੇ ਹਾਦਸੇ ਦਾ ਇੰਤਜਾਰ ਕਰ ਰਿਹਾ ਹੈ | ਸਥਾਨਕ ਲੋਕਾਂ ਅਨੁਸਾਰ ਇਹ ਬਿਜਲੀ ਦਾ ਖੰਭਾ ਵਿਚਕਾਰੋਂ ਟੁੱਟ ਚੁੱਕਾ ਹੈ ਅਤੇ ਸਿਰਫ਼ ਤਾਰਾਂ ਦੇ ਸਹਾਰੇ ਹੀ ਖੜ੍ਹਾ ਹੈ | ਇਹ ਸੜਕ ਕਾਫ਼ੀ ਵਿਅਸਤ ਰਹਿੰਦੀ ਹੈ ਅਤੇ ਰੋਜ਼ਾਨਾ ਸੈਂਕੜੇ ਵਾਹਨ ਅਤੇ ਸਕੂਲੀ ਬੱਚੇ ਇਥੋਂ ਆਉਂਦੇ-ਜਾਂਦੇ ਹਨ | ਰਾਤ ਦੇ ਹਨ੍ਹੇਰੇ 'ਚ ਇਹ ਟੁੱਟਿਆ ਖੰਭਾ ਹੋਰ ਵੀ ਖ਼ਤਰਨਾਕ ਸਾਬਿਤ ਹੁੰਦਾ ਹੈ ਕਿਉਂਕਿ ਤੇਜ਼ ਹਵਾ ਚੱਲਣ ਨਾਲ ਖੰਭਾ ਹਿਲਣ ਲੱਗ ਜਾਂਦਾ ਹੈ, ਜਿਸ ਕਰਕੇ ਰਾਹਗੀਰਾਂ ਨੂੰ ਹਰ ਸਮੇਂ ਇਸ ਦੇ ਡਿੱਗਣ ਦਾ ਡਰ ਸਤਾਉਂਦਾ ਰਹਿੰਦਾ ਹੈ | ਪਿੰਡ ਵਾਸੀਆਂ ਅਨੁਸਾਰ ਇਸ ਸੰਬੰਧੀ ਉਹ ਕਈ ਵਾਰ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜ ਚੁੱਕੇ ਹਨ ਪਰ ਹੁਣ ਤੱਕ ਕਿਸੇ ਅਧਿਕਾਰੀ ਵਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਗਿਆ | ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਟੁੱਟੇ ਹੋਏ ਖੰਭੇ ਨੂੰ ਤੁਰੰਤ ਬਦਲਿਆ ਜਾਵੇ ਅਤੇ ਨਾਲ ਹੀ ਬਿਜਲੀ ਦੀਆਂ ਤਾਰਾਂ ਨੂੰ ਠੀਕ ਕੀਤਾ ਜਾਵੇ ਤਾਂ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨਮਿਤ ਦੁਸਹਿਰਾ ਸਮਾਗਮ ਵੱਖ-ਵੱਖ ਸੰਪ੍ਰਦਾਵਾਂ ਦੇ ਸੰਤਾਂ-ਮਹਾਂਪੁਰਸ਼ਾਂ, ਧ... ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਪਹਿਲਾ ਰਾਸ਼ਟਰੀ ਲਾਅ ਫੈਸਟ 'ਲੈਕਸ ਫਇਏਸਟਾ' ਸਫ਼ਲਤਾਪੂਰਵਕ ਸਮਾਪਤ
Ad Position 24