10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨਮਿਤ ਦੁਸਹਿਰਾ ਸਮਾਗਮ ਵੱਖ-ਵੱਖ ਸੰਪ੍ਰਦਾਵਾਂ ਦੇ ਸੰਤਾਂ-ਮਹਾਂਪੁਰਸ਼ਾਂ, ਧਾਰਮਿਕ, ਰਾਜਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਤੇ ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਊਾਡੇਸ਼ਨ ਦੇ ਮੁਖੀ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਦੁਸਹਿਰਾ ਸਮਾਗਮ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ, ਸੰਤ ਹਰੀ ਸਿੰਘ ਟਕਸਾਲ ਰੰਧਾਵਾ, ਗਿਆਨੀ ਗੁਰਮੁੱਖ ਸਿੰਘ ਸਾਬਕਾ ਜਥੇਦਾਰ, ਗਿਆਨੀ ਸੁਖਦੇਵ ਸਿੰਘ ਮੁੱਖ ਬੁਲਾਰੇ ਦਮਦਮੀ ਟਕਸਾਲ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਵਲੋਂ ਭਾਈ ਹਰਵੰਤ ਸਿੰਘ ਤੇ ਹਜ਼ੂਰੀ ਜਥਾ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਭਾਈ ਜਸਵੀਰ ਸਿੰਘ ਡੇਰਾ ਮਹਿਮੇ ਸ਼ਾਹ ਜੀ ਲੋਪੋਂ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਬਾਬਾ ਹਰਬੇਅੰਤ ਸਿੰਘ ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਭਗਤ ਧੰਨਾ ਜੀ, ਬਾਬਾ ਬਲਜੀਤ ਦਾਸ ਡੇਰਾ ਖੂਹੀ ਕੂਹਲੀ ਕਲਾਂ, ਜਥੇ. ਰਾਜਾ ਰਾਜ ਸਿੰਘ, ਜਥੇ. ਬਾਬਾ ਸਕਿੰਦਰ ਸਿੰਘ ਕੁੰਭੜਾ, ਭਾਈ ਹਰਪਾਲ ਸਿੰਘ ਸੋਢੀ, ਬਾਬਾ ਮਨੀ ਸਿੰਘ ਪਿਹੋਵਾ, ਬਾਬਾ ਸੁਰਜੀਤ ਸਿੰਘ ਅਮਰੀਕਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਪਿ੍ਤਪਾਲ ਸਿੰਘ ਝੀਲ ਵਾਲੇ, ਬੀਬਾ ਮਨਜੀਤ ਕੌਰ ਸ੍ਰੀ ਫ਼ਤਹਿਗੜ੍ਹ ਸਾਹਿਬ, ਬਾਬਾ ਮਹਿੰਦਰ ਸਿੰਘ ਬੇਗੋਵਾਲ, ਬਾਬਾ ਕੁਲਦੀਪ ਸਿੰਘ ਮਜਾਰੀ, ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਜਥਾ, ਬਾਬਾ ਸੁਖਪਾਲ ਸਿੰਘ ਭੈਰੋਂ ਮਾਜਰਾ, ਭਾਈ ਭੁਪਿੰਦਰ ਸਿੰਘ ਗੁਰਦੁਆਰਾ ਅੰਬ ਸਾਹਿਬ, ਬਾਬਾ ਪ੍ਰੀਤਮ ਸਿੰਘ ਰਾਜਪੁਰਾ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਹਰਜਿੰਦਰ ਕੌਰ ਅੰਤਿ੍ੰਗ ਸ਼੍ਰੋਮਣੀ ਕਮੇਟੀ ਮੈਂਬਰ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਰਵਿੰਦ ਸਿੰਘ ਕਿੱਟੂ ਵੀਰ ਜੀ, ਬਾਬਾ ਦਰਸ਼ਨ ਸਿੰਘ ਟੌਹੜਾ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੱੁਖ ਸਿੰਘ ਆਲੋਵਾਲ, ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਮਾਨ ਸਿੰਘ ਪਿਹੋਵਾ ਵਲੋਂ ਜਥਾ, ਬਾਬਾ ਰਜਿੰਦਰ ਸਿੰਘ ਗੁਰਦਾਸਪੁਰ, ਬਾਬਾ ਚੰਨਪ੍ਰੀਤ ਸਿੰਘ ਗੁਰਦੁਆਰਾ ਭਗਤ ਧੰਨਾ ਜੀ, ਬਲਜੀਤ ਸਿੰਘ ਸਾਲਾਪੁਰ, ਜਗਦੀਪ ਸਿੰਘ ਪ੍ਰਧਾਨ, ਸੁਖਦੇਵ ਸਿੰਘ ਸੁੱਖਾ, ਤਰਨਪ੍ਰੀਤ ਸਿੰਘ ਲਾਡੀ, ਮਾਤਾ ਮਹਿੰਦਰ ਕੌਰ, ਬਾਬਾ ਕਰਮਜੀਤ ਸਿੰਘ, ਬਾਬਾ ਕਮਲਪ੍ਰੀਤ ਸਿੰਘ ਅਤੇ ਬੀਬਾ ਜਤਿੰਦਰ ਕੌਰ ਆਦਿ ਵਲੋਂ ਸੰਤ ਬਾਬਾ ਮਹਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਸੰਤ ਬਾਬਾ ਮਹਿੰਦਰ ਸਿੰਘ ਦਾ ਪੂਰਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਸਿੱਖ ਪੰਥ ਦੀ ਸੇਵਾ ਨੂੰ ਸਮਰਪਿਤ ਰਿਹਾ | ਸਮਾਗਮ ਦੌਰਾਨ ਰਾਜਸੀ ਪਾਰਟੀਆਂ ਦੇ ਆਗੂਆਂ 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਵਿਧਾਇਕ ਕੁਲਵੰਤ ਸਿੰਘ ਮੁਹਾਲੀ, ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਲੋਕ ਸਭਾ ਮੈਂਬਰ, ਬਲਬੀਰ ਸਿੰਘ ਸਿੱਧੂ ਸਾਬਕਾ ਮੰਤਰੀ, ਅਮਰਜੀਤ ਸਿੰਘ ਜੀਤੀ ਸਿੱਧੂ ਮੇਅਰ, ਪਰਵਿੰਦਰ ਸਿੰਘ ਸੋਹਾਣਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਚੇਅਰਮੈਨ ਜਸਵੀਰ ਸਿੰਘ ਜੱਸਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਰਣਬੀਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਛਿੰਦੀ, ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਰਨੈਲ ਸਿੰਘ ਪੀਰਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਸ਼ਵਨੀ ਸੰਭਾਲਕੀ, ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ, ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ, ਗੁਰਮੀਤ ਸਿੰਘ ਵਾਲੀਆ ਸਾਬਕਾ ਕੌਂਸਲਰ, ਜਸਪਾਲ ਸਿੰਘ ਸਰਪੰਚ ਜ਼ੀਰਕਪੁਰ, ਕਮਲਪ੍ਰੀਤ ਸਿੰਘ ਬੰਨੀ ਕੌਂਸਲਰ, ਭਾਈ ਬਲਜਿੰਦਰ ਸਿੰਘ ਪਰਵਾਨਾ, ਬਲਵੀਰ ਸਿੰਘ ਢੋਲ, ਜਸਵੰਤ ਸਿੰਘ ਭੁੱਲਰ, ਮਨਜੀਤ ਸਿੰਘ ਮਾਨ ਕਾਰਜਕਾਰੀ ਪ੍ਰਧਾਨ, ਮਨਜੀਤ ਸਿੰਘ ਸੇਠੀ ਕੌਂਸਲਰ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਪਰਮਜੀਤ ਸਿੰਘ ਕਾਹਲੋਂ, ਊਧਮ ਸਿੰਘ ਭਬਾਤ, ਸਤਵੀਰ ਸਿੰਘ ਧਨੋਆ ਕੌਂਸਲਰ, ਅਮਰਜੀਤ ਸਿੰਘ ਕੈਨੇਡਾ ਤੇ ਮਨਜੀਤ ਸਿੰਘ ਭਬਾਤ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸੇ ਦੌਰਾਨ ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਬਲਜੀਤ ਸਿੰਘ ਸਾਲਾ ਪੁਰ ਤੇ ਭਾਈ ਰਮਨਦੀਪ ਸਿੰਘ ਵਲੋਂ ਵੀ ਸਮਾਗਮ 'ਚ ਹਾਜ਼ਰ ਸੰਗਤ ਦੇ ਦਰਸ਼ਨ ਕੀਤੇ ਗਏ | ਅੰਤ 'ਚ ਸੰਤ ਬਾਬਾ ਮਹਿੰਦਰ ਸਿੰਘ ਦੇ ਪੋਤਰੇ ਭਾਈ ਕਰਮਜੀਤ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਮੌਤ ਬਣ ਕੇ ਘੁੰਮ ਰਹੇ ਓਵਰਲੈਂਥ ਤੇ ਓਵਰਲੋਡ ਵਾਹਨ, ਟ੍ਰੈਫ਼ਿਕ ਪੁਲਿਸ ਨੇ ਕੱਟਿਆ 20 ਹਜ਼ਾਰ ਰੁ. ਦਾ ਚਲਾਨ... ਅਗਲੀ ਖ਼ਬਰ ਡੇਰਾਬੱਸੀ ਵਿਖੇ ਬਿਜਲੀ ਦਾ ਟੁੱਟਿਆ ਖੰਭਾ ਹਾਦਸਿਆਂ ਨੂੰ ਦੇ ਰਿਹੈ ਸੱਦਾ ਬਿਜਲੀ ਵਿਭਾਗ ਵਲੋਂ ਧਿਆਨ ਨਾ ਦਿੱਤੇ ਜਾਣ ਕਾ...
Ad Position 24