ਪੰਚਕੂਲਾ, 5 ਅਪ੍ਰੈਲ (ਕਪਿਲ)-ਪਿੰਡ ਖਟੌਲੀ 'ਚ ਐਤਵਾਰ ਨੂੰ ਤਿ੍ਲੋਕਪੁਰ ਚੌਕ ਤੋਂ ਟਾਂਗਰੀ ਪੁਲ ਵਾਲੀ ਸੜਕ 'ਤੇ ਇਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸਾ ਸਵੇਰੇ ਕਰੀਬ 3 ਵਜੇ ਦਾ ਦੱਸਿਆ ਜਾ ਰਿਹਾ ਹੈ, ਜਦੋਂ ਇਕ ਹਿਮਾਚਲ ਨੰਬਰ ਦੇ ਟਰੱਕ ਨੇ ਦੋਵਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਮਿ੍ਤਕਾਂ ਦੀ ਪਛਾਣ ਅਨੂ ਪੁੱਤਰ ਬਿ੍ਜ ਮੋਹਨ ਅਤੇ ਪਾਠੀ ਪੁੱਤਰ ਮੁਕੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਪੰਚਕੂਲਾ ਨਗਰ ਨਿਗਮ ਦੇ ਵਾਰਡ ਨੰ. 20 ਪਿੰਡ ਖਟੌਲੀ ਵਸਨੀਕ ਸਨ | ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ | ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈਣ ਮਗਰੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |