12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼

Ad Position 21
No active advertisement
ਅਜੀਤ ਡੈਸਕ 06-04-2026
ਖਰੜ, 5 ਅਪ੍ਰੈਲ (ਜੰਡਪੁਰੀ)-ਅੱਜ ਸੰਨੀ ਇਨਕਲੇਵ ਪੁਲਿਸ ਚੌਕੀ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਨੀ ਇਨਕਲੇਵ ਪੁਲਿਸ ਚੌਕੀ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੰਗਾਲਾ ਬਸਤੀ ਦੇ ਪਿਛਲੇ ਪਾਸੇ ਇਕ ਵਿਅਕਤੀ ਦੀ ਲਾਸ਼ ਪਈ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ | ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਸੱਜੀ ਬਾਂਹ 'ਤੇ ਬੇਬੇ ਬਾਪੂ ਲਿਖਿਆ ਹੋਇਆ ਹੈ, ਪਰ ਲਾਸ਼ ਦੀ ਹਾਲਤ ਬਹੁਤ ਖ਼ਰਾਬ ਹੈ ਜੋ ਕਿ ਦੋ ਤਿੰਨ ਦਿਨ ਪੁਰਾਣੀ ਲੱਗਦੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਪਛਾਣ ਲਈ ਹਸਪਤਾਲ ਦੀ ਮੋਰਚਰੀ 'ਚ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ, ਜਿਸ ਉਪਰੰਤ ਪੁਲਿਸ ਆਪਣੇ ਪੱਧਰ 'ਤੇ ਉਸ ਦਾ ਪੋਸਟਮਾਰਟਮ ਕਰਵਾ ਕੇ ਸੰਸਕਾਰ ਦੇ ਕਰ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹੁਸ਼ਿਆਰਪੁਰ ਵਿਖੇ ਰੀਅਲ ਅਸਟੇਟ ਕੰਪਨੀ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਟਰੱਕ ਦੀ ਲਪੇਟ 'ਚ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ
Ad Position 24