12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਜਪਾ ਦੇ ਸਥਾਪਨਾ ਦਿਵਸ ਸੰਬੰਧੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ <br/>

Ad Position 21
No active advertisement
ਅਜੀਤ ਡੈਸਕ 06-04-2026
ਸ੍ਰੀ ਅਨੰਦਪੁਰ ਸਾਹਿਬ, 5 ਅਪ੍ਰੈਲ (ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਅੱਜ 6 ਅਪ੍ਰੈਲ ਨੂੰ ਸ਼ਾਮੀ 3 ਵਜੇ ਤੋਂ 6 ਵਜੇ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ ਟੀ.ਐਫ.ਸੀ. ਹੋਟਲ, ਨਜ਼ਦੀਕ ਬੱਸ ਅੱਡਾ ਵਿਖੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਭਾਜਪਾ ਦੇ ਬੁਲਾਰੇ ਅਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਅਤੇ ਸੀਨੀਅਰ ਆਗੂ ਕੇ. ਕੇ. ਬੇਦੀ ਨੇ ਦੱਸਿਆ ਕਿ ਇਹ ਸਮਾਗਮ ਪਾਰਟੀ ਦੀ ਚੜ੍ਹਦੀ ਕਲਾ ਅਤੇ ਵਰਕਰਾਂ ਦੇ ਜਜ਼ਬੇ ਦਾ ਪ੍ਰਤੀਕ ਹੋਵੇਗਾ | ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਸਾਬਕਾ ਸੂਬਾ ਸਕੱਤਰ ਅਰਵਿੰਦ ਮਿੱਤਲ, ਪੰਜਾਬ ਦੇ ਸਭਿਆਚਾਰਕ ਵਿੰਗ ਦੇ ਉਪ ਇੰਚਾਰਜ ਸੰਦੀਪ ਸਿੰਘ ਰਾਏ ਭੈਣੀ ਸਾਹਿਬ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਪੁਰੀ, ਨੰਗਲ ਨਗਰ ਕੌਸ਼ਲ ਦੇ ਸਾਬਕਾ ਚੇਅਰਮੈਨ ਰਾਜੇਸ਼ ਚੌਧਰੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਚੰਦਰ ਕੁਮਾਰ ਬਜਾਜ ਆਦਿ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਇਸ ਇਸ ਮੌਕੇ ਮੀਤ ਪ੍ਰਧਾਨ ਰਾਮ ਕੁਮਾਰ ਸ਼ਰਮਾ, ਸਾਬਕਾ ਜਨਰਲ ਸਕੱਤਰ ਦਵਿੰਦਰ ਵਰਮਾ, ਹਰਿ ਓਮ ਨਰਗਿਸ, ਸੰਜੀਵ ਸ਼ਰਮਾ, ਨੀਨੂ ਤੋਂ ਇਲਾਵਾ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਵੈਲੀ ਰੂਪਨਗਰ 'ਚ ਕੀਰਤਨ ਸਮਾਗਮ ਦੌਰਾਨ ਗੁਰਬਾਣੀ ਦਾ ਰਸ ਭਰਿਆ ਪ੍ਰਵਾਹ <br/> ਅਗਲੀ ਖ਼ਬਰ ਕੰਬੋਜ ਫਾਊਾਡੇਸ਼ਨ ਦੇ ਵਫ਼ਦ ਵਲੋਂ ਪੰਜਾਬ ਦੇ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ <br/>
Ad Position 24