ਖਰੜ, 5 ਅਪ੍ਰੈਲ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਚੋਰੀ ਦੇ ਇਕ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗਗਨਦੀਪ ਸਿੰਘ, ਹਰਜੀਤ ਸਿੰਘ ਤੇ ਜਸ਼ਨਜੀਤ ਵਜੋਂ ਹੋਈ ਹੈ | ਇਸ ਸੰਬੰਧੀ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚੋਰੀ ਦੇ ਕਈ ਮਾਮਲਿਆਂ ਅਤੇ ਚੋਰੀ ਦੀ ਮੋਟਰਸਾਈਕਲ ਸਮੇਤ ਉਕਤ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਕੋਲੋਂ ਅੱਜ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ | ਉਕਤ ਮੁਲਜ਼ਮਾਂ ਨੂੰ ਅਦਾਲਤ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਮਾਨਯੋਗ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ |