13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਿਨਾਂ ਕਿਸੇ ਢੁਕਵੇਂ ਬਦਲ ਦੇ ਕਾਰਵਾਈ ਕਰਨਾ ਆਮ ਲੋਕਾਂ ਨਾਲ ਨਿਆਂ ਨਹੀਂ - ਕੌਂਸਲਰ ਗਾਬੀ ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਜਾਰੀ ਨੋਟਿਸਾਂ 'ਤੇ ਡਿਮੋਲਿਸ਼ਨ ਕਾਰਵਾਈ ਖ਼ਿਲਾਫ਼ ਇਕਜੁੱਟ ਹੋਈਆਂ ਸਿਆਸੀਆਂ ਪਾਰਟੀਆਂ

Ad Position 21
No active advertisement
ਅਜੀਤ ਡੈਸਕ 06-04-2026
ਚੰਡੀਗੜ੍ਹ, 5 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਜਾਰੀ ਨੋਟਿਸਾਂ ਅਤੇ ਢਾਹੁਣ ਦੀ ਚੱਲ ਰਹੀ ਕਾਰਵਾਈ ਨੂੰ ਲੈ ਕੇ ਸੈਕਟਰ 41 ਵਿਚ ਐਤਵਾਰ ਨੂੰ ਲੋਕਾਂ ਦਾ ਗੁੱਸਾ ਸਾਹਮਣੇ ਆਇਆ | ਵੱਡੀ ਗਿਣਤੀ ਵਿਚ ਇਕੱਠੇ ਹੋਏ ਵਸਨੀਕਾਂ ਨੇ ਪ੍ਰਸ਼ਾਸਨ ਦੇ ਫੈਸਲੇ 'ਤੇ ਨਾਰਾਜ਼ਗੀ ਜਤਾਈ ਅਤੇ ਮਸਲੇ ਦੇ ਹੱਲ ਲਈ ਸਰਬਦਲੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਾਰਡ 34 ਦੇ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਕਿਹਾ ਕਿ ਬਿਨਾਂ ਕਿਸੇ ਢੁਕਵੇਂ ਬਦਲ ਦੇ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਆਮ ਲੋਕਾਂ ਨਾਲ ਨਿਆਂ ਨਹੀਂ | ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਕਾਨੂੰਨੀ ਨਹੀਂ, ਸਗੋਂ ਮਨੁੱਖੀ ਸੰਵੇਦਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ | ਇਸ ਮਸਲੇ ਦੇ ਸਥਾਈ ਹੱਲ ਲਈ ਮੌਕੇ 'ਤੇ ਅਹਿਮ ਫ਼ੈਸਲਾ ਲੈਂਦੇ ਹੋਏ ਸਰਬਦਲੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਕਮੇਟੀ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸਮਾਜਿਕ ਵਰਗਾਂ ਦੇ ਪ੍ਰਤੀਨਿਧੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਤਾਂ ਜੋ ਸਾਂਝੀ ਰਣਨੀਤੀ ਤਿਆਰ ਕਰਕੇ ਮਸਲੇ ਦਾ ਪੱਕਾ ਹੱਲ ਲੱਭਿਆ ਜਾ ਸਕੇ | ਜਿਸ 'ਚ ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ, ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, 'ਆਪ' ਤੋਂ ਵਿਜੇ ਪਾਲ, ਕੌਂਸਲਰ ਗੁਰਪ੍ਰੀਤ ਸਿੰਘ ਗਾਬੀ, ਸੀਨੀਅਰ ਡਿਪਟੀ ਮੇਅਰ ਜਸਮਨਪ੍ਰੀਤ ਸਿੰਘ, ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਪ੍ਰੋ ਨਿਰਮਲ ਦੱਤ ਅਤੇ ਅਜੀਤ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਗਿਆ | ਜਿਨ੍ਹਾਂ ਨੇ ਲੋਕਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕੀਤੀ | ਮੌਕੇ 'ਤੇ ਮੌਜੂਦ ਵਸਨੀਕਾਂ ਨੇ ਦੋਸ਼ ਲਗਾਇਆ ਕਿ ਹਾਊਸਿੰਗ ਬੋਰਡ ਵਲੋਂ ਨੋਟਿਸ ਅਚਾਨਕ ਅਤੇ ਬਿਨਾਂ ਯੋਗ ਸਮਾਂ ਦਿੱਤੇ ਜਾਰੀ ਕੀਤੇ ਗਏ ਹਨ, ਜਿਸ ਨਾਲ ਲੋਕਾਂ 'ਚ ਡਰ ਅਤੇ ਅਸਮੰਜਸ ਦੀ ਸਥਿਤੀ ਬਣੀ ਹੋਈ ਹੈ | ਕਈ ਪਰਿਵਾਰਾਂ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਇੱਥੇ ਰਹਿ ਰਹੇ ਹਨ ਅਤੇ ਹੁਣ ਅਚਾਨਕ ਬੇਦਖ਼ਲੀ ਦੇ ਖ਼ਤਰੇ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਦਿੱਤਾ ਹੈ | ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਭਰੋਸਾ ਦਿਵਾਇਆ ਕਿ ਸਰਬਦਲੀ ਕਮੇਟੀ ਜਲਦੀ ਹੀ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਨਾਲ ਮੀਟਿੰਗ ਕਰੇਗੀ | ਉਨ੍ਹਾਂ ਕਿਹਾ ਕਿ ਕਮੇਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਰਾਹਤ ਦਿਵਾਉਣਾ, ਨੋਟਿਸਾਂ ਦੀ ਸਮੀਖਿਆ ਕਰਵਾਉਣਾ ਅਤੇ ਡਿਮੋਲਿਸ਼ਨ ਕਾਰਵਾਈ ਦੌਰਾਨ ਮਨੁੱਖੀ ਪੱਖ ਨੂੰ ਤਰਜੀਹ ਦੇਣ ਲਈ ਪ੍ਰਸ਼ਾਸਨ 'ਤੇ ਦਬਾਅ ਬਣਾਉਣਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 75ਵਾਂ ਦਿਨ: ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ ਤਿੰਨ ਵਿਅਕਤੀ ਭੇਜੇ ਨਿਆਇਕ <br/>
Ad Position 24