ਚੰਡੀਗੜ੍ਹ, 5 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਦੇ 75ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 75ਵੇਂ ਦਿਨ ਪੁਲਿਸ ਟੀਮਾਂ ਨੇ 9 ਹਥਿਆਰ ਬਰਾਮਦ ਕਰਨ ਤੋਂ ਬਾਅਦ 241 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 19,115 ਹੋ ਗਈ ਹੈ | ਇਸ ਤੋਂ ਇਲਾਵਾ 108 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 84 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਅੱਜ 120 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 1.6 ਕਿਲੋਗ੍ਰਾਮ ਹੈਰੋਇਨ, 164 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ