ਡੇਰਾਬੱਸੀ, 5 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਅਮਲਾਲਾ ਵਿਖੇ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਹ ਸਮਾਗਮ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਮੰਡਲ ਪ੍ਰਧਾਨ ਸੁਖਦੇਵ ਰਾਣਾ ਤੇ ਉਨ੍ਹਾਂ ਦੀ ਟੀਮ ਵਲੋਂ ਕਰਵਾਇਆ ਗਿਆ | ਇਸ ਮੌਕੇ ਸੰਜੀਵ ਵਸ਼ਿਸ਼ਟ ਨੇ ਸਮਾਗਮ 'ਚ ਹਾਜ਼ਰ ਸਾਰੇ ਵਰਕਰਾਂ, ਆਗੂਆਂ ਤੇ ਪਿੰਡ ਵਾਸੀਆਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਰਣਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਤਰੱਕੀ, ਵਿਕਾਸ ਤੇ ਲੋਕ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਇਹ ਯਤਨ ਜਾਰੀ ਰਹਿਣਗੇ | ਇਸ ਸਮਾਗਮ ਦੌਰਾਨ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਖੰਨਾ, ਐਸ. ਐਮ. ਐਸ. ਸੰਧੂ, ਮਨਪ੍ਰੀਤ ਸਿੰਘ ਬੰਨੀ ਸੰਧੂ, ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ, ਰਵਿੰਦਰ ਵੈਸ਼ਨਵ, ਸੁਸ਼ੀਲ ਰਾਣਾ, ਮੁਕੇਸ਼ ਗਾਂਧੀ, ਮੰਡਲ ਪ੍ਰਧਾਨ ਸੁਖਦੇਵ ਰਾਣਾ ਸਮੇਤ ਸਾਰੇ ਮੰਡਲ ਪ੍ਰਧਾਨਾਂ ਅਤੇ ਸਾਰੇ ਜ਼ਿਲ੍ਹੇ ਦੇ ਅਹੁਦੇਦਾਰਾਂ ਸਮੇਤ ਕਈ ਹੋਰ ਆਗੂ ਤੇ ਵਰਕਰ ਹਾਜ਼ਰ ਸਨ |