ਖਰੜ, 5 ਅਪ੍ਰੈਲ (ਜੰਡਪੁਰੀ)-ਮਿਸ਼ਨ 2027 ਦੇ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਚੂਹੜ ਮਾਜਰਾ ਵਿਖੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ | ਇਸ ਮੀਟਿੰਗ 'ਚ ਟਿੰਕੂ ਨੇ ਕਿਹਾ ਕਿ ਮਿਸ਼ਨ 2027 ਦੇ ਤਹਿਤ ਹਰ ਪਿੰਡ 'ਚ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ | ਉਨ੍ਹਾਂ ਕਾਂਗਰਸੀ ਵਰਕਰਾਂ ਦੇ ਆਗੂਆਂ ਨੂੰ ਕਿਹਾ ਕਿ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣਨੀ ਹੈ, ਇਸ ਲਈ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਗਰੂਕ ਕਰਵਾਇਆ ਜਾਵੇ ਅਤੇ ਕਾਂਗਰਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ | ਇਸ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਤੋਲੇ ਮਾਜਰਾ, ਮਾ. ਸੁਖਜੀਤ ਸਿੰਘ ਸਵਾੜਾ, ਸਵਰਨ ਸਿੰਘ ਚੰਡਿਆਲਾ ਸੂਧਾਂ, ਗਿਆਨੀ ਗੁਰਮੁੱਖ ਸਿੰਘ, ਸੀਨੀਅਰ ਕਾਂਗਰਸੀ ਆਗੂ ਅਮਰੀਕ ਸਿੰਘ ਚੂਹੜ ਮਾਜਰਾ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਕੇਸਰ ਸਿੰਘ, ਅਮਰੀਕ ਸਿੰਘ ਮੱਛਲੀ ਖੁਰਦ, ਜਸਵੰਤ ਸਿੰਘ, ਗੁਰਮੇਲ ਸਿੰਘ, ਸੁੱਚਾ ਸਿੰਘ, ਜਗਤਾਰ ਸਿੰਘ, ਪਾਲ ਸਿੰਘ ਤੇ ਕੁਲਦੀਪ ਸਿੰਘ ਪੀ. ਏ. ਹਾਜ਼ਰ ਸਨ |