ਖਰੜ, 5 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਰਿਆਤ ਬਾਹਰਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਲਾਸ +2 ਦੇ ਵਿਦਿਆਰਥੀਆਂ ਲਈ ਦਿਲ ਨੂੰ ਛੂਹਣ ਵਾਲਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੁੰਦਿਆਂ ਭਾਜਪਾ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਉੱਜਵਲ ਅਤੇ ਜ਼ਿੰਮੇਵਾਰ ਭਵਿੱਖ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਮੀਨਾ ਵਰਮਾ ਨੇ ਸਟਾਫ ਤੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉੱਤਮਤਾ ਲਈ ਉਨ੍ਹਾਂ ਦੀ ਨਿਭਾਈ ਜਾ ਰਹੀ ਭੂਮਿਕਾ ਦੀ ਭਰਪੂਰ ਸ਼ਲਾਘਾ ਵੀ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦੇ ਹੋਏ ਇਸ ਮੌਕੇ ਨੂੰ ਯਾਦਗਾਰ ਬਣਾ ਦਿੱਤਾ | ਉਕਤ ਸਮਾਰੋਹ ਵਿਦਿਆਰਥੀਆਂ ਦੇ ਸੁਖਦਾਇਕ ਅਤੇ ਕਾਮਯਾਬ ਭਵਿੱਖ ਲਈ ਦੁਆਵਾਂ ਅਤੇ ਸ਼ੁਭਕਾਮਨਾਵਾਂ ਨਾਲ ਸਮਾਪਤ ਹੋਇਆ | ਇਸ ਮੌਕੇ ਉਕਤ ਸਮਾਗਮ 'ਚ ਸਕੂਲ ਸਟਾਫ਼, ਮੈਂਬਰਾਂ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ |