13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਲਗਾਤਾਰ ਹਮਲਿਆਂ ਨਾਲ ਪੰਜਾਬ 'ਚ ਅਮਨ-ਕਾਨੂੰਨ 'ਤੇ ਖਤਰੇ ਦੇ ਸੰਕੇਤ- ਬਲੀਏਵਾਲ

Ad Position 21
No active advertisement
ਅਜੀਤ ਡੈਸਕ 06-04-2026


ਚੰਡੀਗੜ੍ਹ, 5 ਅਪ੍ਰੈਲ, (ਸੰਦੀਪ ਕੁਮਾਰ ਮਾਹਨਾ)- ਪੰਜਾਬ 'ਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਲਗਾਤਾਰ ਘਟਨਾਵਾਂ ਨੇ ਸੂਬੇ ਦੇ ਮਾਹੌਲ ਨੂੰ ਤਣਾ ਭਰਿਆ ਬਣਾ ਦਿੱਤਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਇਸ ਗੱਲ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹੋਏ ਧਮਾਕੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਅਤੇ ਅੱਜ ਚੰਡੀਗੜ੍ਹ 'ਚ ਭਾਜਪਾ ਦੇ ਸੂਬਾ ਪੱਧਰੀ ਦਫਤਰ 'ਤੇ ਹੋਇਆ ਹਮਲਾ ਇਸ ਗੱਲ ਦਾ ਸੰਕੇਤ ਹੈ ਕਿ ਕੁਝ ਅਣਚਾਹੀਆਂ ਤਾਕਤਾਂ ਸੂਬੇ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ |


Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ- ਖੇੜਾ <br/> ਅਗਲੀ ਖ਼ਬਰ ਹਰਿਆਣਾ 'ਚ ਸਿਹਤ ਅਦਾਰਿਆਂ ਵਿਚ ਪਾਣੀ ਦੇ ਟੈਂਕਾਂ ਦੀ ਤੁਰੰਤ ਸਫ਼ਾਈ ਦੇ ਦਿੱਤੇ ਆਦੇਸ਼ - ਡਾ. ਸੁਮਿਤਾ ਮਿਸ਼ਰਾ
Ad Position 24