ਚੰਡੀਗੜ੍ਹ, 6 ਅਪ੍ਰੈਲ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ | ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਦੀ ਪੂਰਵ ਸੰਧਿਆ 'ਤੇ 8 ਅਪ੍ਰੈਲ ਨੂੰ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਵਿੱਦਿਅਕ ਅਦਾਰਿਆਂ ਵਿਚ ਜਨਤਕ ਛੁੱਟੀ ਹੋਵੇਗੀ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਅੱਗੇ ਕਿਹਾ ਕਿ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ, ਜੋ ਹੁਣ 16 ਅਪ੍ਰੈਲ ਨੂੰ ਹੋਣਗੀਆਂ | ਬਾਕੀ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਜਾ ਕੇ ਦੇਖ ਸਕਦੇ ਹਨ |