07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਿਨਾਂ ਮਨਜ਼ੂਰੀ ਤਬਦੀਲੀਆਂ ਕਰਨ ਵਾਲਿਆਂ 'ਤੇ ਹਾਊਸਿੰਗ ਬੋਰਡ ਦੀ ਵੱਡੀ ਕਾਰਵਾਈ ਸੈਕਟਰ 45 'ਚ ਹੰਗਾਮਾਚਾਰ ਮਕਾਨਾਂ ਦੀ ਕੀਤੀ ਗਈ ਭੰਨ ਤੋੜ <br/>

Ad Position 21
No active advertisement
ਸੈਕਟਰ 45 'ਚ ਨਾਜਾਇਜ਼ ਉਸਾਰੀਆਂ ਢਾਹੁੰਦੇ ਪ੍ਰਸ਼ਾਸਨ ਦੇ ਕਰਮਚਾਰੀ | ਤਸਵੀਰਾਂ : ਗੁਰਿੰਦਰ ਸਿੰਘ <br/> 07-04-2026
ਚੰਡੀਗੜ੍ਹ, 6 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ 'ਚ ਨਾਜਾਇਜ਼ ਉਸਾਰੀ ਅਤੇ ਬਿਨਾਂ ਮਨਜ਼ੂਰੀ ਕੀਤੀਆਂ ਤਬਦੀਲੀਆਂ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਅੱਜ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ | ਚੰਡੀਗੜ੍ਹ ਹਾਊਸਿੰਗ ਬੋਰਡ ਦੀ ਟੀਮ ਭਾਰੀ ਪੁਲਿਸ ਬਲ ਦੇ ਨਾਲ ਸੈਕਟਰ 45 ਪਹੁੰਚੀ, ਜਿੱਥੇ ਕਈ ਮਕਾਨਾਂ ਦੇ ਗ਼ੈਰਕਾਨੰੂਨੀ ਹਿੱਸਿਆਂ ਨੂੰ ਢਾਹ ਦਿੱਤਾ ਗਿਆ | ਕਾਰਵਾਈ ਦੌਰਾਨ ਸਥਾਨਕ ਲੋਕਾਂ ਵਲੋਂ ਤਿੱਖਾ ਵਿਰੋਧ ਵੀ ਕੀਤਾ ਗਿਆ, ਜਿਸ ਨਾਲ ਮਾਹੌਲ ਤਣਾਅਪੂਰਨ ਬਣਿਆ ਰਿਹਾ | ਹਾਊਸਿੰਗ ਬੋਰਡ ਦੇ ਮੁਲਾਜ਼ਮਾਂ ਨੇ ਉਨ੍ਹਾਂ ਮਕਾਨਾਂ ਨੂੰ ਨਿਸ਼ਾਨਾ ਬਣਾਇਆ ਜਿਨ੍ਹਾਂ ਸਰਕਾਰੀ ਜ਼ਮੀਨ 'ਤੇ ਕਬਜ਼ਾ ਕੀਤਾ ਹੋਇਆ ਹੈ ਜਾਂ ਬਿਨਾਂ ਮਨਜ਼ੂਰੀ ਘਰਾਂ ਦੀ ਬਣਤਰ ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ | ਸੀ.ਐਚ.ਬੀ. ਦੀ ਟੀਮ ਵਲੋਂ ਛੱਤਾਂ 'ਤੇ ਚੜ੍ਹ ਕੇ ਹਥੌੜਿਆਂ ਨਾਲ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ | ਇਸ ਕਾਰਵਾਈ ਦੌਰਾਨ ਸੈਕਟਰ 45 ਦੇ ਚਾਰ ਮਕਾਨਾਂ ਦੀ ਭੰਨ ਤੋੜ ਕੀਤੀ ਗਈ | ਕਾਰਵਾਈ ਦੇ ਵਿਰੋਧ ਵਿਚ ਇਲਾਕਾ ਵਾਸੀਆਂ ਨੇ ਪ੍ਰਦਰਸ਼ਨ ਵੀ ਕੀਤਾ ਅਤੇ ਯੂ.ਟੀ. ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ, ਜਿਸ ਤੋਂ ਬਾਅਦ ਵੀ ਕਾਰਵਾਈ ਜਾਰੀ ਰੱਖੀ ਗਈ | ਅਧਿਕਾਰੀਆਂ ਮੁਤਾਬਕ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਕੁੱਲ 9 ਸੈਕਟਰਾਂ ਵਿਚ ਚਲਾਈ ਜਾਵੇਗੀ | ਦੂਜੇ ਪਾਸੇ ਇਸ ਮਸਲੇ ਨੂੰ ਲੈ ਕੇ ਬੀਤੇ ਦਿਨੀਂ ਸੈਕਟਰ 41 ਵਿਖੇ ਵੱਡੀ ਬੈਠਕ ਹੋਈ ਸੀ, ਜਿਸ 'ਚ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਿਲ ਹੋਏ ਸਨ | ਇਸ ਬੈਠਕ ਵਿਚ ਸਰਬਦਲੀ ਕਮੇਟੀ ਵੀ ਬਣਾਈ ਗਈ ਸੀ ਜੋ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਵਾਲੀ ਸੀ, ਪਰ ਇਸ ਤੋਂ ਪਹਿਲਾਂ ਹੀ ਤੋੜਫੋੜ ਦੀ ਕਾਰਵਾਈ ਸ਼ੁਰੂ ਹੋ ਗਈ | ਇਸ ਕਾਰਵਾਈ ਦਾ ਅਸਰ ਸੈਕਟਰ 41ਏ, 41ਡੀ, 45ਏ, 45ਸੀ, 45ਡੀ, 46, 47ਸੀ, 39ਬੀ ਅਤੇ 29ਬੀ ਦੇ ਨਿਵਾਸੀਆਂ 'ਤੇ ਵੀ ਪੈ ਰਿਹਾ ਹੈ | ਜਿਨ੍ਹਾਂ ਲੋਕਾਂ ਨੇ ਨੋਟਿਸਾਂ ਦੇ ਬਾਵਜੂਦ ਸਟਰਕਚਰਲ ਸੇਫਟੀ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਇਆ, ਉਨ੍ਹਾਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਆਉਂਦੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਖਿੱਚੀਆਂ ਤਿਆਰੀਆਂ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬ ਅਤੇ ਚੰਡੀਗੜ੍ਹ 'ਚ ਜਨਤਕ ਛੁੱਟੀ ਦਾ ਐਲਾਨ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀ...
Ad Position 24