07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਰੋਡ ਰੇਜ 'ਚ ਹੋਈ ਬਹਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਨੇ ਕਾਰ ਦਾ ਸ਼ੀਸ਼ਾ ਤੋੜਿਆ ਪੁਲਿਸ ਮੁਲਾਜ਼ਮ ਦੇ ਸਿਰ 'ਤੇ ਸੱਟ ਲੱਗੀ

Ad Position 21
No active advertisement
ਅਜੀਤ ਡੈਸਕ 07-04-2026
ਜ਼ੀਰਕਪੁਰ, 6 ਅਪ੍ਰੈਲ (ਮਨਿੰਦਰ ਸਿੰਘ)-ਬੀਤੀ ਦੇਰ ਸ਼ਾਮ ਵਾਪਰੇ ਰੋਡ ਰੇਜ ਦੇ ਇਕ ਮਾਮਲੇ ਨੇ ਸ਼ਹਿਰ ਦੀ ਸੁਰੱਖਿਆ ਸਥਿਤੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਇਹ ਘਟਨਾ ਪਟਿਆਲਾ ਲਾਈਟ ਪੁਆਇੰਟ 'ਤੇ ਵਾਪਰੀ, ਜਿੱਥੇ ਸ਼ਾਮ 7 ਵਜੇ ਦੇ ਕਰੀਬ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਗੁੱਸੇ ਵਿਚ ਆ ਕੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਕਾਰ ਵਿਚ ਬੈਠੇ ਪੁਲਿਸ ਮੁਲਾਜ਼ਮ 'ਤੇ ਹਮਲਾ ਕਰ ਦਿੱਤਾ | ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ 'ਚ ਕਾਂਸਟੇਬਲ ਵਜੋਂ ਸੇਵਾ ਨਿਭਾ ਰਹੇ ਵਿਕਾਸ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਤੋਂ ਜ਼ੀਰਕਪੁਰ ਜਾ ਰਿਹਾ ਸੀ | ਇਸ ਦੌਰਾਨ ਜਿਵੇਂ ਹੀ ਉਸ ਦੀ ਕਾਰ ਪਟਿਆਲਾ ਲਾਈਟ ਪੁਆਇੰਟ ਦੀ ਲਾਲ ਬੱਤੀ 'ਤੇ ਰੁਕੀ ਤਾਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਤੇਜ਼ ਰਫ਼ਤਾਰ ਨਾਲ ਉਸ ਦੀ ਕਾਰ ਨੂੰ ਜ਼ਬਰਦਸਤੀ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਸਦਾ ਟੱਕਰ ਹੋਣ ਤੋਂ ਵਾਲ-ਵਾਲ ਬਚਾਓ ਹੋ ਗਿਆ | ਇਸ ਉਪਰੰਤ ਜਦੋਂ ਵਿਕਾਸ ਨੇ ਇਸ 'ਤੇ ਇਤਰਾਜ਼ ਕੀਤਾ ਤਾਂ ਉਨ੍ਹਾਂ ਦੋਵਾਂ ਵਿਚਕਾਰ ਬਹਿਸ ਹੋ ਗਈ | ਇਸ ਦੌਰਾਨ ਗੁੱਸੇ ਵਿਚ ਆਏ ਮੋਟਰਸਾਈਕਲ ਸਵਾਰ ਨੇ ਪਹਿਲਾਂ ਕਾਰ ਦੇ ਸ਼ੀਸ਼ੇ 'ਤੇ ਮੁੱਕਾ ਮਾਰਿਆ ਤੇ ਫਿਰ ਆਪਣੇ ਹੈਲਮੇਟ ਨਾਲ ਗੱਡੀ ਦੀ ਪਿਛਲੀ ਖਿੜਕੀ ਤੋੜ ਦਿੱਤੀ | ਇਸ 'ਤੇ ਜਦੋਂ ਵਿਕਾਸ ਨੇ ਗੱਡੀ ਤੋਂ ਉਤਰ ਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਉਸ 'ਤੇ ਆਪਣੇ ਹੈਲਮੇਟ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ | ਇਸ ਘਟਨਾ ਤੋਂ ਬਾਅਦ ਮੁਲਜ਼ਮ ਆਪਣਾ ਮੋਟਰਸਾਈਕਲ ਮੌਕੇ 'ਤੇ ਛੱਡ ਕੇ ਭੱਜ ਗਿਆ | ਇਸ ਘਟਨਾ ਸੰਬੰਧੀ ਜ਼ਖਮੀ ਵਿਕਾਸ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਦੇ ਮੋਟਰਸਾਈਕਲ ਨੂੰ ਜ਼ਬਤ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਕੰਪਲੈਕਸ ਕਰਵਾਇਆ ਖਾਲੀ <br/> ਅਗਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਕਰਵਾਇਆ ਖਾਲੀ
Ad Position 24