07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਾਂਗਰਸੀਆਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਫ਼ੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਵੱਡਾ ਸੰਘਰਸ਼ ਵਿੱਢੇਗੀ- ਬਾਜਵਾ

Ad Position 21
No active advertisement
ਅਜੀਤ ਡੈਸਕ 07-04-2026
ਐੱਸ. ਏ. ਐੱਸ. ਨਗਰ, 6 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵਲੋਂ ਗਮਾਡਾ ਦੁਆਰਾ ਮੁਹਾਲੀ ਨੇੜਲੇ ਕਈ ਪਿੰਡਾਂ ਦੀਆਂ ਜ਼ਮੀਨ ਐਕਵਾਇਰ ਕੀਤੇ ਜਾਣ ਦੇ ਵਿਰੋਧ 'ਚ ਅੱਜ ਪੁੱਡਾ ਭਵਨ ਮੁਹਾਲੀ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਨਾਲ ਸਿਰਫ਼ ਧੋਖਾ ਕੀਤਾ ਹੈ ਅਤੇ ਸੂਬੇ ਨੂੰ ਭਾਰੀ ਕਰਜ਼ੇ ਵੱਲ ਧੱਕ ਦਿੱਤਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜ ਸਾਲਾਂ 'ਚ ਪੰਜਾਬ 'ਤੇ ਲਗਭਗ 5 ਲੱਖ ਕਰੋੜ ਰੁ. ਤੱਕ ਦਾ ਕਰਜ਼ਾ ਚੜ੍ਹਾ ਦੇਵੇਗੀ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਬਜਾਏ ਜ਼ਮੀਨਾਂ ਹਥਿਆਉਣ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ 'ਚ ਲੱਗੀ ਹੋਈ ਹੈ | ਉਨ੍ਹਾਂ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਕਿਸਾਨਾਂ ਦੀ ਮਿਹਨਤ ਨਾਲ ਸੋਨੇ ਵਰਗੀ ਬਣੀ ਹੈ ਅਤੇ ਕਿਸੇ ਵੀ ਸਰਕਾਰ ਨੂੰ ਇਹ ਹੱਕ ਨਹੀਂ ਕਿ ਉਹ ਉਨ੍ਹਾਂ ਦੀ ਰਜ਼ਾਮੰਦੀ ਤੋਂ ਬਗ਼ੈਰ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਵੇ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਜ਼ਬਰਦਸਤੀ ਜ਼ਮੀਨ ਐਕਵਾਇਰ ਕਰਕੇ ਕਿਸਾਨਾਂ ਨੂੰ ਬੇਘਰੇ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਆਪਣੇ ਫ਼ੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਵੱਡਾ ਅੰਦੋਲਨ ਵਿੱਢੇਗੀ | ਇਸ ਦੌਰਾਨ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰ ਰਹੀ ਹੈ ਅਤੇ ਬਾਅਦ 'ਚ ਪਲਾਟਾਂ ਦੀ ਵੰਡ ਦੌਰਾਨ ਕਿਸਾਨਾਂ ਦੀ ਥਾਂ ਵਪਾਰਕ ਅਦਾਰਿਆਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਡਰਾਅ 'ਚ ਕਾਰਨਰ ਜਾਂ ਪਾਰਕ ਸਾਹਮਣੇ ਵਾਲੇ ਪਲਾਟ ਮਿਲਦੇ ਹਨ, ਉਨ੍ਹਾਂ ਤੋਂ ਵੀ ਆਮ ਅਲਾਟੀਆਂ ਵਾਂਗ ਵਾਧੂ ਰਕਮ ਵਸੂਲ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲਗਭਗ 11,000 ਏਕੜ ਜ਼ਮੀਨ ਹੋਰ ਐਕਵਾਇਰ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਦਾ ਕਾਂਗਰਸ ਪਾਰਟੀ ਵਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ | ਇਸ ਰੋਸ ਧਰਨੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਨਿਭਾਈ ਗਈ | ਇਸ ਧਰਨੇ ਨੂੰ ਕੌਂਸਲਰ ਹਰਜੀਤ ਸਿੰਘ ਭੋਲੂ, ਹਰਦਿਆਲ ਚੰਦ ਬਡਬਰ, ਕਿਸਾਨਾਂ ਆਗੂ ਮੱਖਣ ਸਿੰਘ ਗੀਗੇਮਾਜਰਾ, ਕਿਸਾਨਾਂ ਆਗੂ ਸੁਰਜੀਤ ਸਿੰਘ ਮਾਣਕ ਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਗੁਰਪ੍ਰੀਤ ਸਿੰਘ ਸ਼ੇਖਨ ਮਾਜਰਾ ਅਤੇ ਜਗਰੂਪ ਸਿੰਘ ਢੋਲ ਕੁਰੜੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਕਮਲਜੀਤ ਸਿੰਘ ਚਾਵਲਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੌਰੀ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਮੰਡਲ ਪ੍ਰਧਾਨ ਹੈਪੀ ਮਲਿਕ, ਮੰਡਲ ਪ੍ਰਧਾਨ ਅਵਤਾਰ ਸਿੰਘ, ਦਵਿੰਦਰ ਕੌਰ ਵਾਲੀਆ, ਬਲਜੀਤ ਕੌਰ, ਜਸਬੀਰ ਸਿੰਘ ਮਾਣਕੂ, ਅਸ਼ੋਲ ਕੌਂਡਲ, ਕਮਲਜੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ, ਇੰਦਰਜੀਤ ਸਿੰਘ ਢਿੱਲੋਂ, ਗਗਨ ਧਾਲੀਵਾਲ (ਸਾਰੇ ਕੌਂਸਲਰ), ਮੁਕਲ ਸ਼ਰਮਾ ਬਲਾਕ ਯੂਥ ਕਾਂਗਰਸ ਪ੍ਰਧਾਨ, ਰਜਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਸ਼ਰਮਾ, ਇੰਦਰਜੀਤ ਸਿੰਘ ਖੋਖਰ, ਆਈ. ਟੀ. ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਲੱਕੀ ਫੇਜ਼-1, ਨਾਹਰ ਸਿੰਘ ਸਰਪੰਚ ਕੁਰੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਮਨਜੀਤ ਸਿੰਘ ਤੰਗੌਰੀ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਚੌਧਰੀ ਰਿਸ਼ੀਪਾਲ ਸਨੇਟਾ ,ਹਰਨੇਕ ਨੇਕੀ ਸਨੇਟਾ, ਗੁਰਜੰਟ ਸਨੇਟਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਾ, ਸਰਬਜੀਤ ਸਿੰਘ ਮੌਲੀ ਬੈਦਵਾਣ, ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇਮਾਜਰਾ, ਮਨਜੀਤ ਸਿੰਘ ਬਲੌਂਗੀ, ਦਵਿੰਦਰ ਸਿੰਘ ਬੱਲੋਮਾਜਰਾ, ਮਲਕੀਤ ਸਿੰਘ ਮਟੌਰ, ਭਗਤ ਸਿੰਘ ਮੌਲੀ ਬੈਦਵਾਣ, ਵੀਰਪ੍ਰਤਾਪ ਸਿੰਘ ਬਾਵਾ, ਰਾਮ ਈਸ਼ਰ, ਸੰਜੀਵ ਕੁਮਾਰ ਬੰਟੀ, ਬਲਬੀਰ ਸਿੰਘ ਗੋਬਿੰਦਗੜ੍ਹ, ਭਗਤ ਰਾਮ ਸਨੇਟਾ ਲਖਮੀਰ ਸਿੰਘ ਕਾਲਾ ਪੱਤੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਰੱਖਿਆ ਰੰਗੀਲਪੁਰ-ਪੁਰਖਾਲੀ-ਬਰਦਾਰ ਸੜਕ ਨ... ਅਗਲੀ ਖ਼ਬਰ ਖਰੜ-ਗੜਾਗਾਂ ਸੜਕ ਦੀ ਹਾਲਤ ਤਰਸਯੋਗ ਬਣੀ ਸੜਕ 'ਚ ਪਏ ਖੱਡੇ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਖੋਲ੍ਹ ਰਹੇ ਪੋਲ <br/>...
Ad Position 24