12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤੇ ਜਾਣ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 08-04-2026
ਖਰੜ, 7 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਰਿਟਾ. ਸੀਨੀਅਰ ਰੇਡੀਓਗ੍ਰਾਫਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਗੋਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਖਰੜ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਐਸੋਸੀਏਸ਼ਨ ਦੇ ਸੰਵਿਧਾਨ ਦੀ ਲੋੜ 'ਤੇ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਐਸੋਸੀਏਸ਼ਨ ਦੇ ਕੰਮਕਾਜ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ | ਇਸ ਮੌਕੇ ਹਾਜ਼ਰ ਸਮੁੱਚੇ ਐਸੋਸੀਏਸ਼ਨ ਮੈਂਬਰਾਂ ਨੇ ਆਪਣੀ ਸਹਿਮਤੀ ਦਿੰਦਿਆਂ ਕੀਮਤੀ ਸੁਝਾਅ ਪੇਸ਼ ਕੀਤੇ | ਮੀਟਿੰਗ 'ਚ ਸੂਬੇ ਦੀ 'ਆਪ' ਸਰਕਾਰ ਵਲੋਂ ਪੰਜਾਬ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਅਣਗੌਲਿਆ ਕਰਨ ਦੀ ਨੀਤੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ ਗਈ | ਇਸੇ ਦੌਰਾਨ ਇਕ ਹੋਰ ਮਤੇ ਰਾਹੀਂ ਪੰਜਾਬ ਦੇ ਨਰਸਿੰਗ ਸਟਾਫ਼ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਸਰਕਾਰ ਵਲੋਂ ਐਸਮਾ ਵਰਗੇ ਕਾਲੇ ਕਾਨੂੰਨਾਂ ਨੂੰ ਲਾਗੂ ਕਰਕੇ ਸੰਘਰਸ਼ ਨੂੰ ਅਸਫ਼ਲ ਕਰਨ ਦੀਆਂ ਕੋਝੀਆਂ ਚਾਲਾਂ ਦੀ ਨਿੰਦਾ ਕੀਤੀ ਗਈ | ਇਸ ਦੇ ਨਾਲ ਹੀ ਆਗੂਆਂ ਨੇ ਸਰਕਾਰ ਨੂੰ ਨਰਸਿੰਗ ਸਟਾਫ਼ ਦੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਜਾਇਜ਼ ਤੇ ਹੱਕੀ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ | ਮੀਟਿੰਗ ਦੌਰਾਨ 8 ਨਵੰਬਰ ਨੂੰ 'ਵਿਸ਼ਵ ਰੇਡੀਓਗ੍ਰਾਫ਼ੀ ਦਿਵਸ' ਮਨਾਉਣ ਲਈ ਨਵੇਂ ਸਥਾਨ ਦੀ ਚੋਣ ਕਰਨ ਸੰਬੰਧੀ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਸ 'ਚ ਗੁਰਵਿੰਦਰ ਸਿੰਘ ਭੁੱਲਰ, ਹਰੀ ਬਿਲਾਸ, ਚੰਦਰ ਪ੍ਰਕਾਸ਼ ਗਰਗ ਅਤੇ ਜਗਦੀਸ਼ ਸਿੰਘ ਢਿੱਲੋਂ ਨੂੰ ਮੈਂਬਰਾਂ ਵਜੋਂ ਸ਼ਾਮਿਲ ਕੀਤਾ ਗਿਆ | ਇਸ ਮੌਕੇ ਗੋਪਾਲ ਸਿੰਘ ਸੰਧੂ ਤੇ ਬਲੀ ਮੁਹੰਮਦ ਮਲੇਰਕੋਟਲਾ ਸਮੇਤ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਮਿਸਲ ਸਤਲੁਜ ਦੇ ਬੁਲਾਰੇ ਨਿਯੁਕਤ <br/> ਅਗਲੀ ਖ਼ਬਰ ਇਕਬਾਲ ਸਿੰਘ ਸੰਧੂ, ਸੰਧੂ ਰੀਅਲ ਅਸਟੇਟ ਫੇਜ਼-9 ਮੁਹਾਲੀ ਦੇ ਮਾਲਕ ਨੂੰ ਸਦਮਾ, ਮਾਤਾ ਦਾ ਦਿਹਾਂਤ <br/>
Ad Position 24