12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਯੂਨੀਵਰਸਿਟੀ 'ਚ ਵਿਸ਼ਵ ਸਿਹਤ ਦਿਵਸ ਦੌਰਾਨ ਵਾਕਾਥਾਨ ਕਰਵਾਈ

Ad Position 21
No active advertisement
ਅਜੀਤ ਡੈਸਕ 08-04-2026

ਚੰਡੀਗੜ੍ਹ, 7 ਅਪ੍ਰੈਲ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਭਾਈ ਘਨੱਈਆ ਜੀ ਇੰਸਟੀਚਿਊਟ ਆਫ਼ ਹੈਲਥ ਨੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਖੇਡ ਦਿਵਸ ਦੇ ਨਾਲ ਵਿਸ਼ਵ ਸਿਹਤ ਦਿਵਸ ਮੌਕੇ ਵਾਕਾਥਾਨ ਕਰਵਾਈ | ਇਹ ਵਾਕਾਥਾਨ ਭਾਈ ਘਨੱਈਆ ਜੀ ਇੰਸਟੀਚਿਊਟ ਆਫ਼ ਹੈਲਥ ਤੋਂ ਸ਼ੁਰੂ ਹੋ ਕੇ ਸੈਕਟਰ-14 ਦੇ ਕੈਂਪਸ ਤੱਕ ਕਰਵਾਈ ਗਈ | ਭਾਈ ਘਨੱਈਆ ਜੀ ਇੰਸਟੀਚਿਊਟ ਦੇ ਸੀ.ਐਮ.ਓ ਡਾ. ਰੁਪਿੰਦਰ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਚੇਅਰਪਰਸਨ ਪ੍ਰੋ. ਥਿੰਗਨਮ ਨੰਦਲਾਲ ਸਿੰਘ ਨੇ ਇਸ ਗਤੀਵਿਧੀ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਗੈਰ-ਸੰਚਾਰੀ ਬਿਮਾਰੀਆਂ ਨੂੰ ਘਟਾਉਣ, ਮਾਨਸਿਕ ਸਿਹਤ ਵਿਚ ਸੁਧਾਰ ਅਤੇ ਸਮੁੱਚੀ ਤੰਦਰੁਸਤੀ ਨੂੰ ਵਧਾਉਣ ਵਿਚ ਜਲਦੀ ਉੱਠਣ ਅਤੇ ਨਿਯਮਤ ਸਰੀਰਕ ਕਸਰਤ ਦੀ ਮਹੱਤਤਾ 'ਤੇ ਚਾਨਣਾ ਪਾਇਆ | ਭਾਗੀਦਾਰਾਂ ਨੂੰ ਆਪਣੀ ਰੋਜ਼ਾਨਾ ਰੁਟੀਨ ਵਿਚ ਸਰੀਰਕ ਗਤੀਵਿਧੀਆਂ ਨੂੰ ਸ਼ਾਮਿਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਇਸ ਸਮਾਰੋਹ ਵਿਚ ਵਿਕਾਸ ਅਤੇ ਸ਼ਾਂਤੀ ਲਈ ਅੰਤਰਰਾਸ਼ਟਰੀ ਖੇਡ ਦਿਵਸ ਅਤੇ ਵਿਸ਼ਵ ਸਿਹਤ ਦਿਵਸ ਵਜੋਂ ਵਿਸ਼ਵਵਿਆਪੀ ਮਹੱਤਵ ਵੀ ਮਨਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪਹਿਲਾਂ ਵੱਡੇ ਲੋਕਾਂ 'ਤੇ ਕੀਤੀ ਜਾਵੇ ਕਾਰਵਾਈ <br/> ਅਗਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਦੇ ਆਗੂਆਂ ਦੀ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
Ad Position 24