12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਹਿਲਾਂ ਵੱਡੇ ਲੋਕਾਂ 'ਤੇ ਕੀਤੀ ਜਾਵੇ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 08-04-2026
ਚੰਡੀਗੜ੍ਹ, 7 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਸੈਕਟਰ-45 'ਚ ਕੀਤੀ ਜਾ ਰਹੀ ਨਾਜਾਇਜ਼ ਕਬਜ਼ੇ ਢਾਹੁਣ ਦੀ ਕਾਰਵਾਈ ਉਸ ਵੇਲੇ ਰੁਕ ਗਈ, ਜਦੋਂ ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਮੌਕੇ 'ਤੇ ਪਹੁੰਚ ਕੇ ਉੱਚ ਅਧਿਕਾਰੀਆਂ ਵਲੋਂ ਕੀਤੇ ਗਏ ਗੈਰਕਾਨੂੰਨੀ ਉਸਾਰੀਆਂ 'ਤੇ ਪਹਿਲਾਂ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਸਖ਼ਤ ਵਿਰੋਧ ਦਰਜ ਕਰਵਾਇਆ | ਦਰਅਸਲ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਟੀਮ ਸੈਕਟਰ-45 'ਚ ਘਰਾਂ ਦੇ ਬਾਹਰ ਕੀਤੀਆਂ ਗਈਆਂ ਵਾਧੂ ਉਸਾਰੀਆਂ ਨੂੰ ਢਾਹੁਣ ਲਈ ਮੁਹਿੰਮ ਚਲਾਈ ਹੋਈ ਹੈ | ਇਸ ਕਾਰਵਾਈ ਦੌਰਾਨ ਸਥਾਨਕ ਵਸਨੀਕਾਂ ਨੇ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਮਾਮਲੇ ਦੀ ਜਾਣਕਾਰੀ ਮਿਲਣ 'ਤੇ ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਕੌਂਸਲਰ ਗਾਬੀ ਦੇ ਦਖਲ ਤੋਂ ਬਾਅਦ ਹਾਊਸਿੰਗ ਬੋਰਡ ਦੀ ਟੀਮ ਨੇ ਕਾਰਵਾਈ ਅਸਥਾਈ ਤੌਰ 'ਤੇ ਰੋਕ ਦਿੱਤੀ | ਇਸ ਮੌਕੇ ਗਾਬੀ ਨੇ ਪ੍ਰਸ਼ਾਸਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਗੈਰਕਾਨੂੰਨੀ ਉਸਾਰੀਆਂ 'ਤੇ ਕਾਰਵਾਈ ਕਰਨੀ ਹੈ ਤਾਂ ਸਭ ਤੋਂ ਪਹਿਲਾਂ ਸ਼ਹਿਰ 'ਚ ਰਹਿੰਦੇ ਜੱਜਾਂ ਅਤੇ ਉੱਚ ਅਧਿਕਾਰੀਆਂ ਦੇ ਬੰਗਲਿਆਂ 'ਤੇ ਕੀਤੀ ਜਾਵੇ, ਜਿੱਥੇ ਵੱਡੇ ਪੱਧਰ 'ਤੇ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਾਊਸਿੰਗ ਬੋਰਡ ਦੇ ਫ਼ਲੈਟਾਂ ਵਿਚ ਰਹਿੰਦੇ ਆਮ ਅਤੇ ਮੱਧ ਵਰਗ ਦੇ ਲੋਕਾਂ ਨੇ ਆਪਣੀਆਂ ਜ਼ਰੂਰਤਾਂ ਅਨੁਸਾਰ ਛੋਟੇ-ਮੋਟੇ ਬਦਲਾਅ ਕੀਤੇ ਹਨ ਅਤੇ ਉਨ੍ਹਾਂ ਨੂੰ ਨਾਜਾਇਜ਼ ਕਬਜ਼ਿਆਂ ਦੇ ਨਾਂ 'ਤੇ ਉਜਾੜਨਾ ਠੀਕ ਨਹੀਂ |

Ad Position 22
No active advertisement
ਪਿਛਲੀ ਖ਼ਬਰ ਇਕ ਕਿੱਲੋ 187 ਗ੍ਰਾਮ ਗਾਂਜਾ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਵਿਸ਼ਵ ਸਿਹਤ ਦਿਵਸ ਦੌਰਾਨ ਵਾਕਾਥਾਨ ਕਰਵਾਈ
Ad Position 24