ਇਕ ਕਿੱਲੋ 187 ਗ੍ਰਾਮ ਗਾਂਜਾ ਸਮੇਤ ਇਕ ਕਾਬੂ
ਅਜੀਤ ਡੈਸਕ
08-04-2026
ਚੰਡੀਗੜ੍ਹ, 7 ਅਪ੍ਰੈਲ (ਕਪਿਲ ਵਧਵਾ) ਚੰਡੀਗੜ੍ਹ ਪੁਲਿਸ ਦੀ ਇਕਾਈ ਡੀ. ਸੀ. ਸੀ (ਡਿਸਟਿ੍ਕਟ ਕ੍ਰਾਈਮ ਸੈੱਲ) ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1 ਕਿੇਲੋ 187 ਗ੍ਰਾਮ ਗਾਂਜਾ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਮਨੋਜ ਮੋਂਡਲ ਵਾਸੀ ਪਿੰਡ ਨਾਡਾ, ਨਵਾਗਰਾਓਾ, ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ | ਜਾਣਕਾਰੀ ਮੁਤਾਬਿਕ, 6 ਅਪ੍ਰੈਲ ਨੂੰ ਡੀ. ਸੀ. ਸੀ ਦੀ ਟੀਮ ਵਲੋਂ ਸੈਕਟਰ-23 ਵਿਚ ਜੀ.ਐੱਸ.ਐੱਸ. ਸਕੂਲ ਦੇ ਨੇੜੇ ਪਾਰਕਿੰਗ ਇਲਾਕੇ ਵਿਚ ਸ਼ੱਕੀ ਹਾਲਤ ਵਿਚ ਖੜ੍ਹੇ ਇਕ ਵਿਅਕਤੀ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 1 ਕਿੱਲੋ 187 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ | ਇਸ ਸਬੰਧੀ ਥਾਣਾ ਸੈਕਟਰ-17 ਚੰਡੀਗੜ੍ਹ ਵਿਚ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 20 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕਰਨ ਉਪਰੰਤ, ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |