ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 77ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 77ਵੇਂ ਦਿਨ ਪੁਲਿਸ ਟੀਮਾਂ ਨੇ 202 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 19,450 ਹੋ ਗਈ ਹੈ | ਇਸ ਤੋਂ ਇਲਾਵਾ 89 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 58 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 402ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 112 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.8 ਕਿਲੋ ਹੈਰੋਇਨ, 587 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ |