12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੀਤ ਹੇਅਰ ਨੇ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-04-2026
ਐੱਸ. ਏ. ਐੱਸ. ਨਗਰ, 7 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਇਸ ਦੇ ਨਵੇਂ ਚੁਣੇ ਗਏ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਇਕ ਜਾਣ-ਪਛਾਣ ਮੀਟਿੰਗ ਕਰਵਾਈ ਗਈ, ਜਿਸ 'ਚ ਪੰਜਾਬ ਭਰ ਦੀਆਂ ਵੱਖ-ਵੱਖ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਅਤੇ ਸਕੱਤਰਾਂ ਨੇ ਭਾਗ ਲਿਆ | ਇਸ ਮੌਕੇ ਮੀਤ ਹੇਅਰ ਨੇ ਸਭ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਹੇਠਲੇ ਪੱਧਰ 'ਤੇ ਕਿ੍ਕਟ ਦੇ ਵਿਕਾਸ ਲਈ ਉਨ੍ਹਾਂ ਦੇ ਯਤਨਾਂ ਦੀ ਸਰਾਹਨਾ ਕੀਤੀ | ਮੀਤ ਹੇਅਰ ਨੇ ਕਿਹਾ ਕਿ ਖਿਡਾਰੀਆਂ ਦੀ ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਸਿਰਫ਼ ਮੈਰਿਟ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹੇਠਲੇ ਪੱਧਰ 'ਤੇ ਕਿਸੇ ਵੀ ਖਿਡਾਰੀ ਦੀ ਪ੍ਰਤਿਭਾ ਨਾਲ ਅਨਿਆਂ ਨਹੀਂ ਹੋਣਾ ਚਾਹੀਦਾ ਅਤੇ ਜਦੋਂ ਖਿਡਾਰੀਆਂ ਨੂੰ ਮੈਰਿਟ ਦੇ ਆਧਾਰ 'ਤੇ ਮੌਕੇ ਮਿਲਣਗੇ, ਤਦ ਹੀ ਵਧੀਆ ਨਤੀਜੇ ਸਾਹਮਣੇ ਆਉਣਗੇ | ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਐਸੋਸੀਏਸ਼ਨਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸਲਾਹਾਂ ਅਤੇ ਸੁਝਾਵਾਂ ਦਾ ਸਵਾਗਤ ਹੈ ਅਤੇ ਉਨ੍ਹਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਪੰਜਾਬ ਵਿਚ ਕਿ੍ਕਟ ਦੇ ਸੁਚੱਜੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ | ਉਮਰ ਨਾਲ ਸੰਬੰਧਿਤ ਧੋਖਾਧੜੀ ਦੇ ਮਾਮਲਿਆਂ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਸਕੱਤਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਉਮਰ-ਵਰਗ ਕਿ੍ਕਟ ਦੀ ਭਰੋਸੇਯੋਗਤਾ ਅਤੇ ਨਿਰਪੱਖਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਯੋਗ ਖਿਡਾਰੀਆਂ ਨੂੰ ਬਰਾਬਰ ਦੇ ਮੌਕਿਆਂ ਤੋਂ ਵਾਂਝਾ ਕਰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਅਕਾਊਾਟੈਂਟ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ 'ਚ <br/> ਅਗਲੀ ਖ਼ਬਰ 3 ਕਿੱਲੋ ਹੈਰੋਇਨ ਅਤੇ 15 ਲੱਖ ਰੁ. ਦੀ ਨਕਦੀ ਸਮੇਤ ਨਸ਼ਾ ਤਸਕਰ ਕਾਬੂ <br/>
Ad Position 24