12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨਗਰ ਨਿਗਮ ਦੇ 160 ਕਰੋੜ ਰੁ. ਗਬਨ ਮਾਮਲੇ 'ਚ ਮੁਲਜ਼ਮ ਮਹਿਲਾ ਨੂੰ ਕੀਤਾ ਅਦਾਲਤ 'ਚ ਪੇਸ਼ <br/>

Ad Position 21
No active advertisement
ਅਜੀਤ ਡੈਸਕ 08-04-2026
ਪੰਚਕੂਲਾ, 7 ਅਪ੍ਰੈਲ (ਕਪਿਲ)-ਪੰਚਕੂਲਾ ਨਗਰ ਨਿਗਮ ਦੇ ਕਰੀਬ 160 ਕਰੋੜ ਰੁ. ਦੇ ਗਬਨ ਮਾਮਲੇ ਨੂੰ ਲੈ ਕੇ ਐਂਟੀ ਕੁਰੱਪਸ਼ਨ ਬਿਊਰੋ ਵਲੋਂ ਇਕ ਮਹਿਲਾ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਮੁਲਜ਼ਮ ਮਹਿਲਾ ਨੇ ਬੀਤੇ ਕੱਲ੍ਹ ਆਪਣੇ ਵਕੀਲ ਨਾਲ ਐਂਟੀ ਕੁਰੱਪਸ਼ਨ ਮੁੱਖ ਦਫ਼ਤਰ 'ਚ ਪਹੁੰਚ ਕੇ ਆਤਮ ਸਮਰਪਣ ਕੀਤਾ ਸੀ | ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਮਹਿਲਾ ਦੇ ਖਾਤੇ 'ਚ 30 ਤੋਂ 35 ਕਰੋੜ ਰੁ. ਟ੍ਰਾਂਸਫਰ ਹੋਏ ਸਨ | ਇਸ ਮਾਮਲੇ 'ਚ ਹੁਣ ਤੱਕ ਪੰਜ ਲੋਕਾਂ ਦੀ ਗਿ੍ਫਤਾਰੀ ਹੋ ਚੁੱਕੀ ਹੈ ਅਤੇ ਐਂਟੀ ਕੁਰੱਪਸ਼ਨ ਬਿਊਰੋ ਵਲੋਂ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ | ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਲਜ਼ਮ ਮਹਿਲਾ ਦੇ ਵਕੀਲ ਨੀਰਜ ਨੇ ਦੱਸਿਆ ਕਿ ਇਸ ਮਾਮਲੇ 'ਚ ਉਨ੍ਹਾਂ ਦੇ ਕਲਾਇੰਟ ਦੀ ਕੋਈ ਭੂਮਿਕਾ ਨਹੀਂ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਲਾਇੰਟ ਨੂੰ ਕੋ-ਠੇਕੇਦਾਰ ਦੱਸ ਕੇ ਉਸ ਤੋਂ ਬਲੈਂਕ ਚੈੱਕ ਲਏ ਗਏ ਅਤੇ ਉਸਦੇ ਖਾਤੇ ਵਿਚ ਪੈਸੇ ਟ੍ਰਾਂਸਫਰ ਕੀਤੇ ਗਏ | ਉਨ੍ਹਾਂ ਕਿਹਾ ਕਿ ਇਸ ਪੂਰੇ ਗਬਨ ਵਿਚ ਉਨ੍ਹਾਂ ਦੇ ਕਲਾਇੰਟ ਦਾ ਕੋਈ ਲੈਣਾ-ਦੇਣਾ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਮਾ.ਜਗਨ ਨਾਥ ਭੰਡਾਰੀ ਤੇ ਰਾਣਾ ਜੈਨ ਸਿੰਘ ਮੁਕਾਰੀ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਅਕਾਊਾਟੈਂਟ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ 'ਚ <br/>
Ad Position 24