11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਸਨੂਰ ਸਿੰਘ ਸੀ. ਡੀ. ਐਸ. ਮੈਰਿਟ ਸੂਚੀ 'ਚ ਪੂਰੇ ਭਾਰਤ 'ਚੋਂ ਅੱਵਲ <br/>

Ad Position 21
No active advertisement
ਅਜੀਤ ਡੈਸਕ 08-04-2026
ਐੱਸ. ਏ. ਐੱਸ. ਨਗਰ, 7 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ. ਡੀ. ਐਸ.) ਏਅਰ ਫੋਰਸ ਸੂਚੀ ਵਿਚ ਆਲ ਇੰਡੀਆ ਰੈਂਕ ਵਿਚ ਸਿਖਰਲਾ ਸਥਾਨ ਹਾਸਿਲ ਕੀਤਾ ਹੈ | ਪਠਾਨਕੋਟ ਦੇ ਇਕ ਕਾਰੋਬਾਰੀ ਦਾ ਪੁੱਤਰ ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿਖੇ ਏਅਰ ਫੋਰਸ ਅਕੈਡਮੀ ਜਾਵੇਗਾ | ਜਸਨੂਰ ਸਿੰਘ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ 'ਚੋਂ 5ਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ ਅਤੇ ਪਿਛਲੇ 2 ਸਾਲਾਂ ਵਿਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ | ਇਸ ਤੋਂ ਇਲਾਵਾ ਰੋਪੜ ਤੋਂ ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਸਿੰਘ ਹੁਣ ਜੂਨ 2026 ਵਿਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਵਿਖੇ ਜਾਵੇਗਾ | ਇਸ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਜਿਥੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈ ਦਿੱਤੀ | ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾ-ਮੁਕਤ) ਅਜੈ ਐਚ. ਚੌਹਾਨ ਵੀ. ਐਸ. ਐਮ. ਨੇ ਕੈਡਿਟ ਜਸਨੂਰ ਸਿੰਘ ਅਤੇ ਸੁਖਰਾਜ ਸਿੰਘ ਨੂੰ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਐਨ. ਡੀ. ਏ.-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਆਸ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਐੱਫ. ਸੀ. ਆਈ. ਚੌਲ ਘੁਟਾਲੇ ਦੇ ਮਾਮਲੇ 'ਚ 12 ਮੁਲਜ਼ਮ ਦੋਸ਼ੀ ਕਰਾਰ ਤੇ 5 ਬਰੀ <br/>
Ad Position 24