ਖਰੜ, 7 ਅਪ੍ਰੈਲ (ਜੰਡਪੁਰੀ)-ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ 'ਵਿਸ਼ਵ ਸਿਹਤ ਦਿਵਸ' ਨੂੰ ਮੁੱਖ ਰੱਖਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ 'ਚ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਿਹਤ ਵਿਭਾਗ ਦੇ ਸਮੁੱਚੇ ਸਟਾਫ਼, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਗ ਲਿਆ | ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸੇ ਦੌਰਾਨ ਐਸ. ਐਮ. ਓ. ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ 'ਵਿਸ਼ਵ ਸਿਹਤ ਦਿਵਸ' ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਕਰਨਾ ਹੈ | ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਮਨ ਦੀ ਸ਼ਾਂਤੀ ਅਤੇ ਸਮੇਂ-ਸਮੇਂ 'ਤੇ ਡਾਕਟਰੀ ਜਾਂਚ ਬਹੁਤ ਜ਼ਰੂਰੀ ਹੈ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਪਰਮਿੰਦਰ ਸਿੰਘ ਭੱਟੀ, ਡਾ. ਸਰੋਜ, ਡਾ. ਹਰਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਸਟਾਫ਼ ਨਰਸ ਅਮਨਦੀਪ ਕੌਰ, ਰਿਸ਼ਮਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, ਐਲ. ਟੀ. ਰਾਜ ਕੁਮਾਰ, ਹੈਲਥ ਵਰਕਰ ਮਨਪ੍ਰੀਤ ਸਿੰਘ ਤੇ ਰੁਪਿੰਦਰ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |