ਕੁਰਾਲੀ, 7 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਭਾਜਪਾ ਵਲੋਂ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਪਿੰਡ ਕਾਲੇਵਾਲ ਵਿਖੇ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪੰਜਾਬ ਇੰਚਾਰਜ ਰਵਿੰਦਰ ਰੈਨਾ (ਜੰਮੂ-ਕਸ਼ਮੀਰ), ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੀਨੀਅਰ ਆਗੂ ਰਣਜੀਤ ਸਿੰਘ ਗਿੱਲ, ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ, ਸੰਜੀਵ ਵਸ਼ਿਸ਼ਟ, ਖੁਸ਼ਵੰਤ ਰਾਏ ਗੀਗਾ ਤੇ ਦਰਸ਼ਨ ਸਿੰਘ ਸ਼ਿਵਜੋਤ ਸਮੇਤ ਹੋਰਨਾਂ ਭਾਜਪਾ ਆਗੂਆਂ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਵੱਡੇ ਫ਼ੈਸਲੇ ਲੈਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਭਾਜਪਾ ਹੀ ਲੈ ਸਕਦੀ ਹੈ | ਉਨ੍ਹਾਂ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ | ਇਸੇ ਦੌਰਾਨ ਸੰਧੂ ਨੇ ਜਿੱਥੇ ਪ੍ਰਧਾਨ ਮੰਤਰੀ ਯੋਜਨਾ 'ਚੋਂ ਪਿੰਡ ਕਾਲੇਵਾਲ ਦੀ 18 ਫੁੱਟ ਦੀ ਸੜਕ ਬਣਾਉਣ ਦਾ ਐਲਾਨ ਵੀ ਕੀਤਾ, ਉਥੇ ਹੀ ਪਿੰਡ ਦੇ ਵਿਕਾਸ ਲਈ 10 ਲੱਖ ਰੁ. ਦੇਣ ਦਾ ਵਾਅਦਾ ਵੀ ਕੀਤਾ | ਇਸੇ ਦੌਰਾਨ ਰਵਿੰਦਰ ਰੈਨਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਝੂਠੇ ਲਾਰੇ ਲਗਾ ਕੇ ਸੱਤਾ ਹਾਸਿਲ ਕੀਤੀ ਹੈ ਅਤੇ ਹੁਣ ਉਹ ਆਪਣੇ ਹਰ ਵਾਅਦੇ ਤੋਂ ਮੁਕਰ ਗਈ ਹੈ | ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਬਦਲਾਅ ਦੀ ਲੋੜ ਮਹਿਸੂਸ ਕਰ ਰਹੇ ਹਨ | ਇਸੇ ਦੌਰਾਨ ਰਣਜੀਤ ਸਿੰਘ ਗਿੱਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ, ਗੈਂਗਸਟਰਾਂ ਅਤੇ ਭਿ੍ਸ਼ਟਾਚਾਰ ਦਾ ਹੱਬ ਬਣਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਗਿਣੀ-ਮਿੱਥੀ ਸਾਜਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਅਤੇ ਦਿੱਲੀ ਦੰਗੇ ਕਰਵਾਉਣ ਵਾਲੀਆਂ ਪਾਰਟੀਆਂ ਨੇੇ ਸਿੱਖਾਂ ਨਾਲ ਹਮੇਸ਼ਾ ਵੱਡਾ ਧ੍ਰੋਹ ਕਮਾਇਆ ਹੈ | ਇਸ ਦੌਰਾਨ ਭਾਜਪਾ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਵੀ ਦਿੱਤੀਆਂ | ਅੰਤ 'ਚ ਚਰਨਜੀਤ ਸਿੰਘ ਕਾਲੇਵਾਲ ਨੇ ਭਾਜਪਾ ਦੇ ਸਾਰੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਜਪਾ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਪਾਰਟੀਆਂ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ | ਇਸ ਮੌਕੇ ਸਾਬਕਾ ਕੌਂਸਲਰ ਦਵਿੰਦਰ ਸਿੰਘ ਠਾਕੁਰ, ਮੰਡਲ ਪ੍ਰਧਾਨ ਤਰੁਣ, ਰਾਕੇਸ਼ ਅਗਰਵਾਲ ਕੁਰਾਲੀ, ਗੋਲੂ ਕੁਰਾਲੀ, ਅਸ਼ਵਨੀ, ਕਮਲਜੀਤ ਸਿੰਘ ਗੋਸਲਾਂ, ਜਗਵੀਰ ਸਿੰਘ ਬਦਨਪੁਰ, ਜਗਵਿੰਦਰ ਸਿੰਘ ਧਨੋਆ ਬਰੌਲੀ, ਸੁਖਵਿੰਦਰ ਸਿੰਘ ਰੁੜਕੀ, ਨਿਰਮਲ ਸਿੰਘ ਰੁੜਕੀ, ਲਖਵੀਰ ਸਿੰਘ ਸ਼ਾਹਪੁਰ, ਗੁਰਮੀਤ ਸਿੰਘ ਖਿਜ਼ਰਾਬਾਦ, ਨਰੇਸ਼ ਕੁਮਾਰ ਰਾਣਾ, ਸੁਖਵੀਰ ਸਿੰਘ ਲਾਡੀ ਕਾਲੇਵਾਲ, ਅਸ਼ੋਕ ਕੁਮਾਰ ਪੰਚ ਕਾਲੇਵਾਲ, ਖਜਾਨ ਸਿੰਘ ਕਾਲੇਵਾਲ, ਮੇਹਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਕਰਮਜੀਤ ਸਿੰਘ ਪ੍ਰਧਾਨ ਕਾਲੇਵਾਲ, ਗੁਰਮੀਤ ਸਿੰਘ, ਪਿ੍ਤਪਾਲ ਸਿੰਘ ਨੰਬਰਦਾਰ ਸੁਖਜਿੰਦਰ ਸਿੰਘ ਨਨਹੇੜੀਆਂ, ਧਰਮਵੀਰ ਸਿੰਘ ਸ਼ੇਰਗਿੱਲ, ਸੁੱਚਾ ਸਿੰਘ ਸ਼ੇਰਗਿੱਲ, ਚਰਨਜੀਤ ਸਿੰਘ ਮੁੱਲਾਂਪੁਰ ਤੇ ਸਪਿੰਦਰ ਸਿੰਘ ਨੰਗਲ ਸਮੇਤ ਹੋਰ ਹਾਜ਼ਰ ਸਨ |